27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕੌਂਸਲਰ ਨੇ ਸੀਵਰੇਜ ਦੀ ਸਮੱਸਿਆ ਦਾ ਕਰਵਾਇਆ ਹੱਲ

Ad Position 21
No active advertisement
ਅਜੀਤ ਡੈਸਕ 01-06-2025
ਮੋਗਾ, 31 ਮਈ (ਅਸ਼ੋਕ ਬਾਂਸਲ)-ਮੋਗਾ ਦੀ ਕਮਿਸ਼ਨਰ ਚਾਰੂਮਿਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹਿਰ 'ਚ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਨਗਰ ਨਗਰ ਦੀ ਟੀਮਾਂ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਪਿਛਲੇ 2 ਦਿਨਾਂ ਤੋਂ ਵਾਰਡ ਨੰਬਰ 22 ਦੇ ਪੁਰਾਣਾ ਮੋਗਾ ਵਿਚ ਸੀਵਰੇਜ ਦੀ ਸਮੱਸਿਆ ਕਾਰਨ ਲੋਕ ਕਾਫੀ ਪ੍ਰੇਸ਼ਾਨ ਸਨ | ਜਿਸ 'ਤੇ ਲੋਕਾਂ ਨੇ ਕੌਂਸਲਰ ਪ੍ਰਵੀਨ ਮੱਕੜ ਨੂੰ ਸਮੱਸਿਆ ਤੋਂ ਜਾਣੂ ਕਰਵਾਇਆ | ਕੌਂਸਲਰ ਵਲੋਂ ਇਸ ਦਾ ਫੌਰੀ ਹੱਲ ਕਰਵਾਉਂਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ 'ਚ ਮਾਮਲਾ ਲਿਆਂਦਾ ਤੇ ਸਮੱਸਿਆ ਦਾ ਹੱਲ ਕਰਵਾਇਆ | ਇਸ ਮੌਕੇ ਕੌਂਸਲਰ ਪ੍ਰਵੀਨ ਮੱਕੜ ਨੇ ਕਿਹਾ ਕਿ ਉਹ ਆਪਣੇ ਵਾਰਡ ਵਾਸੀਆਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹਨ | ਇਸ ਮੌਕੇ ਸਮਾਜ ਸੇਵੀ ਸ਼ੁਭਮ ਵਰਮਾ ਅਤੇ ਵਾਰਡ ਵਾਸੀਆਂ ਨੇ ਕੌਂਸਲਰ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੁਆਰਾ ਲਗਵਾਓ ਕੈਨੇਡਾ ਦਾ ਓਪਨ ਵਰਕ ਪਰਮਿਟ-ਡੱਲਾ ਅਗਲੀ ਖ਼ਬਰ ਨੈਤਿਕ ਸਿੱਖਿਆ ਅਤੇ ਕੈਰੀਅਰ ਗਾਈਡੈਂਸ ਦੇ ਸੰਬੰਧ 'ਚ ਸੈਮੀਨਾਰ
Ad Position 24