ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਮਨਦੀਪ ਸਿੰਘ ਸੱਦੇਵਾਲਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਨੇ ਜਾਣਕਾਰੀ ਦਿੱਤੀ ਕਿ ਅੱਜ ਸੋਸਣ ਪਿੰਡ ਵਿਚ ਕਿਸਾਨ ਟੀਮ ਗੁਰਪ੍ਰੀਤ ਸਿੰਘ, ਭਗਵੰਤ ਸਿੰਘ ਅਤੇ ਜਗਸੀਰ ਸਿੰਘ ਸਾਰੇ ਵਾਸੀ ਪਿੰਡ ਸੱਦੇਵਾਲ ਦੀ ਮਦਦ ਨਾਲ ਕਿਸਾਨਾਂ ਦੀ ਮੀਟਿੰਗ ਬੁਲਾਈ ਗਈ | ਜਗਮੋਹਨ ਸਿੰਘ ਕੰਗ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਾਡੀ ਜਥੇਬੰਦੀ ਕਿਸਾਨਾਂ ਮਜ਼ਦੂਰਾਂ ਦੇ ਮਸਲਿਆਂ ਖ਼ਾਤਰ ਲਗਾਤਾਰ ਸੰਘਰਸ਼ ਕਰਦੀ ਰਹਿੰਦੀ ਹੈ | ਸ਼ੰਭੂ ਖਨੌਰੀ ਬਾਰਡਰ 'ਤੇ ਸਾਲ ਭਰ ਕਿਸਾਨ ਜਥੇਬੰਦੀਆਂ ਨਾਲ ਰਲ ਕੇ ਲਗਾਤਾਰ ਧਰਨਾ ਲਾਇਆ ਗਿਆ ਸੀ | ਕਿਸਾਨ ਆਗੂਆਂ ਨੂੰ ਕੇਂਦਰੀ ਮੰਤਰੀਆਂ ਨੇ ਚੰਡੀਗੜ੍ਹ ਵਿਚ ਮੀਟਿੰਗ ਲਈ ਬੁਲਾਇਆ ਅਤੇ ਕਿਸਾਨੀ ਮੰਗਾਂ ਬਾਰੇ ਗੱਲਬਾਤ ਕੀਤੀ | ਭਗਵੰਤ ਮਾਨ ਸਰਕਾਰ ਨੇ ਮੋਦੀ ਸਰਕਾਰ ਦੀ ਮਿਲੀਭੁਗਤ ਦੇ ਨਾਲ ਮੀਟਿੰਗ 'ਤੇ ਗਏ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਸ਼ੰਭੂ ਖਨੌਰੀ ਮੋਰਚੇ 'ਤੇ ਸਾਡੇ ਲਗਾਤਾਰ ਚੱਲ ਰਹੇ ਧਰਨੇ ਨੂੰ ਪੁਲਿਸ ਦੇ ਜ਼ੋਰ ਨਾਲ ਉਠਾ ਦਿੱਤਾ | ਧਰਨੇ 'ਤੇ ਬੈਠੇ ਕਿਸਾਨਾਂ ਦੇ ਕਰੋੜਾਂ ਰੁਪਏ ਸਮਾਨ ਨੂੰ ਖ਼ੁਰਦ ਬੁਰਦ ਕਰ ਦਿੱਤਾ ਅਤੇ ਬਹੁਤ ਸਾਰਾ ਤੋੜ ਦਿੱਤਾ | ਰੋਸ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ 'ਚ ਆ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਘੇਰ ਕੇ ਸਵਾਲ ਪੁੱਛਣ ਦਾ ਸਿਲਸਿਲਾ ਜਾਰੀ ਹੈ | ਅਖੀਰ ਪਿੰਡ ਇਕਾਈ ਦੀ ਚੋਣ ਕੀਤੀ ਗਈ | ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ, ਸਕੱਤਰ ਬੋਹੜ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਖ਼ਜ਼ਾਨਚੀ ਨਿਰਮਲ ਸਿੰਘ ਨੂੰ ਚੁਣਿਆ ਗਿਆ | ਕੁਝ