ਮੋਗਾ, 31 ਮਈ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਪ੍ਰਦੀਪ ਕੁਮਾਰ ਮੋਹਿੰਦਰਾ ਦੀ ਅਗਵਾਈ ਵਿਚ ਜ਼ਿਲ੍ਹਾ ਮੋਗਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਅੱਜ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਸਫਲ ਬਣਾਉਣ ਅਤੇ ਕੋਟਪਾ ਐਕਟ ਨੂੰ ਇੰਨ ਬਿੰਨ ਲਾਗੂ ਕਰਨ ਲਈ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਐਸ.ਐਮ. ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਰਤੋਂ 'ਤੇ ਰੋਕ ਲਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ਜਨਤਕ ਸਥਾਨ, ਹੋਟਲ, ਰੈਸਟੋਰੈਂਟ ਅਤੇ ਤੰਬਾਕੂ ਦੀ ਵਿੱਕਰੀ ਵਾਲੇ ਸਥਾਨਾਂ 'ਤੇ ਜਾਗਰੂਕਤਾ ਲਿਆਂਦੀ ਜਾਵੇਗੀ | ਇਸ ਮੌਕੇ ਡਾ. ਚਰਨਪ੍ਰੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਨੇ ਕਿਹਾ ਕਿ ਤੰਬਾਕੂ ਤੋਂ ਹਮੇਸ਼ਾ ਦੂਰ ਰਹੋ ਇਹ ਤੁਹਾਡੀ ਸਮਾਜਿਕ ਅਤੇ ਆਰਥਿਕ ਮਾਨਸਿਕ ਸਿਹਤ ਦਾ ਨੁਕਸਾਨ ਕਰਦਾ ਹੈ | ਇਸ ਮੌਕੇ ਕੌਂਸਲਰ ਪੂਜਾ ਰਿਸ਼ੀ ਪੋਸਟ ਸੈਂਟਰ ਸਿਵਲ ਹਸਪਤਾਲ ਮੋਗਾ, ਸੁਖਬੀਰ ਕੌਰ ਸਟਾਫ ਨਰਸ, ਗਗਨਦੀਪ ਕੌਰ ਅਤੇ ਹੋਰ ਸਟਾਫ ਵੀ ਹਾਜ਼ਰ ਸਨ |