27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 01-06-2025
ਕਿਸ਼ਨਪੁਰਾ ਕਲਾਂ, 31 ਮਈ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ ਨੈਸ਼ਨਲ ਸਟਾਈਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਚਮਕਾਇਆ | ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਅੰਡਰ-14 ਲੜਕਿਆਂ ਨੇ ਪਹਿਲਾ ਸਥਾਨ, ਅੰਡਰ-14 ਲੜਕੀਆਂ ਨੇ ਪਹਿਲਾ, ਅੰਡਰ-17 ਲੜਕਿਆਂ ਨੇ ਪਹਿਲਾ, ਅੰਡਰ-17 ਲੜਕੀਆਂ ਨੇ ਪਹਿਲਾ ਅਤੇ ਅੰਡਰ-19 ਲੜਕਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਡੀ.ਪੀ. ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਹੋਰ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰੈਜੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ <br/> ਅਗਲੀ ਖ਼ਬਰ ਸਿਵਲ ਹਸਪਤਾਲ 'ਚ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ ਦਿਵਸ <br/>
Ad Position 24