27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਆਦਰਸ਼ ਸਕੂਲ ਯੂਨੀਅਨ ਭਲਕੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰੇਗੀ- ਗਲੋਟੀ

Ad Position 21
No active advertisement
ਅਜੀਤ ਡੈਸਕ 01-06-2025
ਕੋਟ ਈਸੇ ਖਾਂ, 31 ਮਈ (ਨਿਰਮਲ ਸਿੰਘ ਕਾਲੜਾ)-ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਨੇ ਦੱਸਿਆ ਕੀ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਰੈਲੀ ਕਰਨ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਪੁਤਲੇ ਫੂਕਣ ਤੋਂ ਬਾਅਦ ਆਦਰਸ਼ ਸਕੂਲ ਦੇ ਅਧਿਆਪਕਾਂ ਨੂੰ ਸੰਗਰੂਰ ਪ੍ਰਸ਼ਾਸਨ ਵਲੋਂ 2 ਜੂਨ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਡੀ.ਸੀ. ਸੰਗਰੂਰ ਵਲੋਂ ਦਿੱਤਾ ਗਿਅ ਹੈ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ | ਮੈਡਮ ਸਰਾਂ ਨੇ ਕਿਹਾ ਕਿ ਪਿਛਲੇ 13 ਸਾਲਾਂ ਤੋਂ ਉਹ ਆਦਰਸ਼ ਸਕੂਲਾਂ ਵਿੱਚ ਪੜ੍ਹਾ ਰਹੇ ਹਨ ਪਰ ਅਫਸੋਸ ਕੇ ਉਨ੍ਹਾਂ ਦੀ ਤਨਖਾਹ ਵਿਚ ਵਾਧਾ ਜਾਂ ਕੋਈ ਇੰਕਰੀਮੈਂਟ ਨਹੀਂ ਲੱਗਾ | ਉਨ੍ਹਾਂ ਕਿਹਾ ਕਿ ਉਹ ਅਨੇਕਾਂ ਵਾਰ ਸਰਕਾਰ ਦੀ ਸਬ ਕਮੇਟੀ ਨਾਲ ਮੀਟਿੰਗਾਂ ਕਰ ਚੁੱਕੇ ਹਨ ਤੇ ਜੇਕਰ 2 ਜੂਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਅਸਫਲ ਹੁੰਦੀ ਹੈ ਤਾਂ ਉਹ ਆਪਣੀ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ | ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਗਲੋਟੀ, ਸਹਾਇਕ ਸਕੱਤਰ ਸਲੀਮ ਮੁਹੰਮਦ, ਮੈਡਮ ਮੀਨੂ ਬਾਲਾ ਸੀਨੀਅਰ ਮੀਤ ਪ੍ਰਧਾਨ, ਅਮਰਜੋਤ ਜੋਸ਼ੀ, ਅਮਨ ਸ਼ਾਸਤਰੀ, ਭੁਪਿੰਦਰ ਕੌਰ, ਮੈਡਮ ਓਮਾ ਮਾਧਵੀ, ਗਗਨ ਮਹਾਜਨ, ਮਨਪ੍ਰੀਤ ਕੌਰ ਹਰਦਾਸਾ, ਕਰਮਜੀਤ ਕੌਰ ਬਰਾੜ, ਰਜਵੰਤ ਕੌਰ ਸੇਖਵਾਂ, ਰਾਜਵੰਤ ਕੌਰ ਧੰਨਾ ਸ਼ਹੀਦ, ਜਸਵਿੰਦਰ ਕੌਰ, ਸੁਖਬੀਰ ਕੌਰ, ਕੁਲਵਿੰਦਰ ਕੌਰ ਫਿਰੋਜ਼ਪੁਰ, ਸਰਬਜੀਤ ਕੌਰ, ਪਵਨ ਕੁਮਾਰ, ਮਨਪ੍ਰੀਤ ਕੌਰ ਬਾਠ, ਮੈਡਮ ਦੀਪਿਕਾ, ਨਵਰੀਤ ਕੌਰ, ਹਰਪ੍ਰੀਤ ਕੌਰ ਵਾੜਾ ਭਾਈਕਾ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਸੁਖਚੈਨ ਸਿੰਘ, ਸਵਰਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਨੇ ਕਤਲ ਦੇ ਮਾਮਲੇ 'ਚ ਕੀਤੇ ਤਿੰਨ ਗਿ੍ਫਤਾਰ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ
Ad Position 24