27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕ੍ਰਾਂਤੀਕਾਰੀ ਈ-ਰਿਕਸ਼ਾ ਯੂਨੀਅਨ 'ਚ ਨਵੇਂ ਮੈਂਬਰ ਸ਼ਾਮਿਲ-ਸਰਵਣ ਬਰਾੜ

Ad Position 21
No active advertisement
ਅਜੀਤ ਡੈਸਕ 01-06-2025
ਮੋਗਾ, 31 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਕ੍ਰਾਂਤੀਕਾਰੀ ਈ-ਰਿਕਸ਼ਾ ਯੂਨੀਅਨ ਦੇ ਮੀਤ ਪ੍ਰਧਾਨ ਤਰਸੇਮ ਸਿੰਘ ਸੋਨਾ ਨੇ ਦੱਸਿਆ ਕਿ ਕ੍ਰਾਂਤੀਕਾਰੀ ਈ-ਰਿਕਸ਼ਾ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਣ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਕੀਤੀ ਗਈ, ਜਿਸ ਵਿਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਲਖਬੀਰ ਸਿੰਘ ਲੱਖਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਮੋਹਨ ਸਿੰਘ ਕੰਗ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਰਾੜ ਨੇ ਈ-ਰਿਕਸ਼ਾ ਚਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਗੱਲਬਾਤ ਕੀਤੀ | ਉਨ੍ਹਾਂ ਦੱਸਿਆ ਕਿ ਸਾਡੀ ਯੂਨੀਅਨ ਸਰਕਾਰ ਤੋਂ ਲਗਾਤਾਰ ਮੰਗ ਕਰਦੀ ਆ ਰਹੀ ਹੈ ਕਿ ਇਹ ਰਿਕਸ਼ਾ ਚਾਲਕ ਗ਼ਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ | ਕੰਪਨੀਆਂ ਨੇ ਆਰ.ਸੀ. ਬਣਾਉਣ ਲਈ 20 ਹਜ਼ਾਰ ਦੇ ਕਰੀਬ ਰੁਪਏ ਵੀ ਲਏ ਸਨ | ਇਹ ਰਿਕਸ਼ਾ ਚਾਲਕਾਂ ਦੇ ਨਾਲ ਬਹੁਤ ਵੱਡੀ ਠੱਗੀ ਹੈ | ਇਸ ਲਈ ਪੁਲਿਸ ਪ੍ਰਸ਼ਾਸਨ ਡਰਾਈਵਿੰਗ ਲਾਇਸੈਂਸਾਂ ਬਾਰੇ ਕਿਸੇ ਵੀ ਚਾਲਕ ਨੂੰ ਤੰਗ ਪ੍ਰੇਸ਼ਾਨ ਨਾ ਕਰਨ | ਆਰ.ਸੀ. ਬਾਰੇ ਵੀ ਨਗਰ ਨਿਗਮ ਦੇ ਵਿਚ ਸਭ ਤੋਂ ਫ਼ੀਸ ਲੈ ਕੇ ਸਾਨੂੰ ਗੱਡੀਆਂ ਦੇ ਨੰਬਰ ਅਲਾਟ ਕੀਤੇ ਜਾਣ | ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਬੀਰ ਸਿੰਘ ਲੱਖਾ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿਚ ਰਾਜੇ ਦੀ ਹਜ਼ਾਰਾਂ ਏਕੜ ਪਈ ਜ਼ਮੀਨ ਖੇਤ ਮਜ਼ਦੂਰਾਂ ਦੇ ਵਿਚ ਵੰਡੀ ਜਾਣੀ ਚਾਹੀਦੀ ਹੈ ਜਿਸ ਲਈ ਮਜ਼ਦੂਰਾਂ ਵਲੋਂ ਸੰਘਰਸ਼ ਵੀ ਕੀਤਾ ਗਿਆ ਸੀ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਮਜ਼ਦੂਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਤਾੜਿਆ ਗਿਆ | 2 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਜੇਲ੍ਹਾਂ 'ਚ ਡੱਕੇ ਮਜ਼ਦੂਰਾਂ ਨੂੰ ਰਿਹਾਅ ਕਰਾਉਣ ਅਤੇ ਜ਼ਮੀਨ ਖੇਤ ਮਜ਼ਦੂਰਾਂ ਵਿਚ ਵੰਡਣ ਦੇ ਲਈ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਮੋਹਨ ਸਿੰਘ ਕੰਗ ਕਿਹਾ ਕ੍ਰਾਂਤੀਕਾਰੀ ਈ-ਰਿਕਸ਼ਾ ਯੂਨੀਅਨ ਦੀਆਂ ਸਰਗਰਮੀਆਂ ਨੂੰ ਵੇਖ ਕੇ ਹੋਰ ਈ-ਰਿਕਸ਼ਾ ਚਾਲਕ ਇਸ ਦੇ ਨਾਲ ਜੁੜ ਰਹੇ ਹਨ | ਅੱਜ ਦੀ ਮੀਟਿੰਗ ਵਿਚ ਮੇਜਰ ਸਿੰਘ ਚੇਅਰਮੈਨ ਸਿੰਘਾਂਵਾਲਾ ਬਰਾਂਚ, ਪ੍ਰਧਾਨ ਸੇਵਕ ਸਿੰਘ ਅਤੇ ਪ੍ਰਧਾਨ ਗੁਰਦੀਪ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਮੀਟਿੰਗ ਉਪਰੰਤ ਲਵਪ੍ਰੀਤ ਸਿੰਘ ਨਿਮਾ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਦਾ ਬੀ. ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 71 ਸਕੋਰ
Ad Position 24