ਅਜੀਤਵਾਲ, 31 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ ਢੁੱਡੀਕੇ ਵਿਖੇ ਐਮ.ਐੱਡ., ਬੀ.ਐੱਡ. ਅਤੇ ਈ.ਟੀ.ਟੀ. ਦੇ ਦਾਖਲੇ ਲਈ ਸਹਾਇਤਾ ਡੈਕਸ ਦੀ ਸ਼ੁਰੂਆਤ ਕੀਤੀ ਗਈ | ਕਾਲਜ ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਚਾਹੁੰਦੇ ਹਨ | ਖਾਸ ਤੌਰ 'ਤੇ ਬੀ.ਐੱਡ., ਐਮ.ਐੱਡ. ਅਤੇ ਈ.ਟੀ.ਟੀ. ਲਈ ਉਨ੍ਹਾਂ ਨੂੰ ਕਾਲਜ ਵਲੋਂ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਵੇਗੀ | ਸੀਨੀਅਰ ਪ੍ਰੋਫੈਸਰ ਡਾ. ਅਜੇ ਕੁਮਾਰ ਨੇ ਦੱਸਿਆ ਕਿ ਕਾਲਜ ਵਲੋਂ ਬੀ.ਐੱਡ. ਅਤੇ ਈ.ਟੀ.ਟੀ. ਦੇ ਐਂਟਰੈਂਸ ਟੈਸਟ ਦੀ ਫਰੀ ਕੋਚਿੰਗ ਦਿੱਤੀ ਜਾ ਰਹੀ ਹੈ | ਵਿਦਿਆਰਥੀਆਂ ਨੂੰ ਕਾਮਨ ਐਂਟਰਸ ਟੈਸਟ ਦਾ ਫਾਰਮ ਭਰਨ ਲਈ ਵੀ ਸਹਾਇਤਾ ਮੁਹੱਈਆ ਕਰਵਾਈ ਜਾਏਗੀ | ਉਨ੍ਹਾਂ ਕਿਹਾ ਕਿ ਕਾਲਜ ਦਾ ਤਜਰਬੇਕਾਰ ਸਟਾਫ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਹਮੇਸ਼ਾ ਤਿਆਰ ਰਹਿੰਦਾ ਹੈ | ਇਸ ਮੌਕੇ ਸਮੂਹ ਸਟਾਫ ਵੀ ਹਾਜ਼ਰ ਰਿਹਾ |