27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੀ ਪ੍ਰਭਾਵਸ਼ਾਲੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-06-2025
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੀ ਪ੍ਰਭਾਵਸ਼ਾਲੀ ਮੀਟਿੰਗ ਮੋਗਾ ਵਿਖੇ ਹੋਈ, ਜਿਸ 'ਚ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਅਤੇ ਸਾਬਕਾ ਪ੍ਰਧਾਨ ਰਾਜਾ ਸਿੰਘ ਭਾਰਤ ਵਾਲੇ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਅਹਿਮ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਟਰੱਸਟ ਦੇ ਚੇਅਰਮੈਨ ਅਤੇ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਪ੍ਰਧਾਨ ਹਰਦੇਵ ਸਿੰਘ ਕੌਂਸਲ, ਹਰਬੰਸ ਸਿੰਘ ਟਾਂਡਾ ਮੀਤ ਪ੍ਰਧਾਨ ਆਰ.ਐਸ.ਓ. ਪੰਜਾਬ ਅਤੇ ਟਰੱਸਟ ਪ੍ਰਧਾਨ, ਲਖਵੀਰ ਸਿੰਘ ਦਸੂਹਾ ਜ਼ਿਲ੍ਹਾ ਮੀਤ ਪ੍ਰਧਾਨ, ਦਵਿੰਦਰ ਸਿੰਘ ਘੋਗਰਾ ਜਨਰਲ ਸਕੱਤਰ ਅਤੇ ਯੂਥ ਆਗੂ ਗੁਰਸੇਵਕ ਸਿੰਘ ਕੌਂਸਲ ਸ਼ਾਮਿਲ ਹੋਏ | ਇਸ ਮੌਕੇ ਆਪਣੇ ਸੰਬੋਧਨ 'ਚ ਹਰਦੇਵ ਸਿੰਘ ਕੌਂਸਲ ਚੇਅਰਮੈਨ ਨੇ ਰਾਮਗੜ੍ਹੀਆ ਭਾਈਚਾਰੇ ਦੀ ਬਿਹਤਰੀ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਵਿਰਾਸਤੀ ਅਸਥਾਨ ਇਤਿਹਾਸਕ ਕਿਲ੍ਹਾ ਸਿੰਘਪੁਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਪੰਜਾਬ ਅੰਦਰ ਇਕ 11 ਮੈਂਬਰੀ ਕਮੇਟੀ ਬਣਾਈ ਜਾਵੇਗੀ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਮੀਖਿਆ ਕਰੇਗੀ ਅਤੇ ਸਮਾਂ ਆਉਣ 'ਤੇ ਢੁਕਵਾਂ ਫ਼ੈਸਲਾ ਲਵੇਗੀ | ਇਸ ਮੌਕੇ ਮੋਗਾ ਤੋਂ ਦੋ ਸ਼ਖ਼ਸੀਅਤਾਂ ਨੂੰ ਰਾਮਗੜ੍ਹੀਆ ਸਿੱਖ ਆਰਗਨਾਈਜ਼ੇਸ਼ਨ 'ਚ ਸ਼ਾਮਿਲ ਕੀਤਾ ਗਿਆ ਜਿਸ ਵਿਚ ਚਰਨਜੀਤ ਸਿੰਘ ਝੰਡੇਆਣਾ ਨੂੰ ਮੀਤ ਪ੍ਰਧਾਨ ਇੰਡੀਆ ਅਤੇ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਨੂੰ ਵਰਲਡ ਜਰਨਲਿਸਟ ਕਮ ਮੀਡੀਆ ਟਰੱਸਟੀ ਨਿਯੁਕਤ ਕਰ ਕੇ ਨਿਯੁਕਤੀ ਪੱਤਰ ਦਿੱਤੇ | ਇਸ ਮੌਕੇ ਆਪਣੇ ਸੰਬੋਧਨ ਵਿਚ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਮੋਗਾ ਦੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਅਤੇ ਸਾਬਕਾ ਪ੍ਰਧਾਨ ਰਾਜਾ ਸਿੰਘ ਨੇ ਕਿਹਾ ਕਿ ਰਾਮਗੜ੍ਹੀਆ ਕੌਮ ਦੀ ਬਿਹਤਰੀ ਲਈ ਸਾਰੀਆਂ ਸੰਸਥਾਵਾਂ ਲਈ ਵੱਡਾ ਪਲੇਟਫ਼ਾਰਮ ਪ੍ਰਦਾਨ ਕਰਨ ਲਈ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਹਰਦੇਵ ਸਿੰਘ ਕੌਂਸਲ ਦੀ ਅਗਵਾਈ ਵਿਚ ਸ਼ਾਨਦਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਸੋਹਣ ਸਿੰਘ ਸੱਗੂ ਸਰਪ੍ਰਸਤ, ਚਮਕੌਰ ਸਿੰਘ ਝੰਡੇਆਣਾ, ਪਿ੍ਤਪਾਲ ਸਿੰਘ ਉਂਕਾਰ ਵਾਲੇ ਸਾਬਕਾ ਪ੍ਰਧਾਨ, ਕੁਲਵੰਤ ਸਿੰਘ ਰਾਮਗੜ੍ਹੀਆ ਚੇਅਰਮੈਨ ਰਾਮਗੜ੍ਹੀਆ ਸੰਗਠਨ, ਕੁਲਵੰਤ ਸਿੰਘ ਭਾਰਤ ਵਾਲੇ, ਹਰਦੀਪ ਸਿੰਘ ਜੰਡੂ, ਬਲਦੇਵ ਸਿੰਘ ਸੈਂਭੀ, ਦਵਿੰਦਰ ਸਿੰਘ ਘੜਿਆਲ, ਸ਼ਰਨਜੀਤ ਸਿੰਘ ਜੰਡੂ, ਚਰਨਜੀਤ ਸਿੰਘ ਅਤੇ ਹਾਕਮ ਸਿੰਘ ਖੋਸਾ ਸ਼ਾਮਿਲ ਸਨ | ਇਸ ਮੌਕੇ ਹਰਦੇਵ ਸਿੰਘ ਕੌਂਸਲ ਅਤੇ ਮੈਂਬਰਾਂ ਵਲੋਂ ਸਾਰੇ ਪ੍ਰਬੰਧਕਾਂ ਦਾ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ, ਪਰਚਾ ਦਰਜ ਅਗਲੀ ਖ਼ਬਰ ਬੀ.ਐੱਡ. ਕਾਲਜ ਢੁੱਡੀਕੇ ਵਿਖੇ ਹੈਲਪ ਡੈਕਸ ਦੀ ਸ਼ੁਰੂਆਤ
Ad Position 24