14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 02-06-2025
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਕਰਵਾਇਆ ਗਿਆ | ਸਹਿਜ ਪਾਠ ਦੀ ਅਰੰਭਤਾ ਤੋਂ ਲੈ ਕੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ, ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ, ਸਮੁੱਚੀ ਅਧਿਆਪਕ ਟੀਮ, ਪ੍ਰਬੰਧਕ ਕਮੇਟੀ ਅਤੇ ਹੋਰ ਕਾਰਜਕਾਰੀ ਸਟਾਫ਼ ਨੇ ਸੇਵਾ 'ਚ ਆਪੋ-ਆਪਣੀਆਂ ਸੇਵਾਵਾਂ ਨਿਭਾਈਆਂ | ਸਹਿਜ ਪਾਠ ਦੇ ਭੋਗ ਉਪਰੰਤ ਸਕੂਲ ਦੀ ਤਰੱਕੀ, ਵਿਦਿਆਰਥੀਆਂ ਦੀ ਸੁੱਖ ਸ਼ਾਂਤੀ, ਉਨ੍ਹਾਂ ਦੀ ਪੜ੍ਹਾਈ 'ਚ ਤਰੱਕੀ ਤੇ ਮਿਹਨਤ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਦੀ ਹਜ਼ੂਰੀ 'ਚ ਅਰਦਾਸ ਬੇਨਤੀ ਕੀਤੀ ਗਈ | ਉਪਰੰਤ ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਵਲੋਂ ਸਾਰਿਆਂ ਨੂੰ ਜੀ ਆਇਆਂ ਆਖਦੇ ਹੋਏ ਕਿਹਾ ਕਿ ਸਾਨੂੰ ਗੁਰਬਾਣੀ ਨਾਲ ਜੁੜ ਕੇ ਉਸ ਤੋਂ ਜ਼ਿੰਦਗੀ ਦੀ ਸਹੀ ਸੇਧ ਲੈ ਕੇ ਹੀ ਨਵੇਂ ਕਦਮ ਪੁੱਟਣੇ ਚਾਹੀਦੇ ਹਨ | ਉਨ੍ਹਾਂ ਬੱਚਿਆਂ ਨੂੰ ਇਹ ਸੁਨੇਹਾ ਵੀ ਦਿੱਤਾ ਕਿ ਸਾਨੂੰ ਗੁਰਬਾਣੀ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ | ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਅੰਤ ਵਿਚ ਪਾਠੀ ਸਾਹਿਬਾਨ, ਕੀਰਤਨ ਕਰਨ ਵਾਲੇ ਵਿਦਿਆਰਥੀਆਂ ਤੇ ਮਿਊਜ਼ਿਕ ਵਿਭਾਗ ਦੇ ਅਧਿਆਪਕਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਛੇਵੀਂ ਜਮਾਤ ਦੇ ਵਿਦਿਆਰਥੀ ਸੋਹਪ੍ਰੀਤ ਸਿੰਘ ਨੂੰ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਵਿਦਿਆਰਥੀਆਂ ਨੂੰ 2100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਕਿਉਂਕਿ ਇਸ ਵਿਦਿਆਰਥੀ ਨੇ ਧਾਰਮਿਕ ਪ੍ਰੀਖਿਆ 'ਚੋਂ 95 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ 'ਚ ਆਪਣਾ ਨਾਂਅ ਬਣਾਇਆ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24