14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ <br/>

Ad Position 21
No active advertisement
ਅਜੀਤ ਡੈਸਕ 02-06-2025
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਪੀ.ਐਮ. ਕਿਸਾਨ ਯੋਜਨਾ ਅਧੀਨ 4343 ਕਿਸਾਨਾਂ ਦੀ ਈ-ਕੇ.ਵਾਈ.ਸੀ. ਮੁਕੰਮਲ ਕੀਤੀ ਗਈ ਹੈ, ਜਿਹੜੀ ਕਿ ਆਪਣੇ ਆਪ ਵਿਚ ਮਿਥੇ ਟੀਚੇ ਤਹਿਤ ਇਕ ਮਿਸਾਲੀ ਕਾਰਵਾਈ ਹੈ | ਪੀ.ਐਮ. ਕਿਸਾਨ ਯੋਜਨਾ ਅਧੀਨ ਮਿਲੇ ਟੀਚੇ ਤਹਿਤ ਈ-ਕੇ.ਵਾਈ.ਸੀ. ਮੁਕੰਮਲ ਕਰਨ 'ਤੇ ਪ੍ਰਬੰਧਕੀ ਸਕੱਤਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਅਤੇ ਜ਼ਿਲ੍ਹੇ ਦੀ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਨੂੰ ਪ੍ਰਸ਼ੰਸਾ ਪੱਤਰ ਜਾਰੀ ਕਰ ਕੇ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ ਹੈ | ਇਸ ਸਨਮਾਨ ਲਈ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਡਾ. ਬਸੰਤ ਗਰਗ ਪ੍ਰਬੰਧਕੀ ਸਕੱਤਰ ਦਾ ਧੰਨਵਾਦ ਕੀਤਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਕੰਮ ਨੂੰ ਸਮੇਂ ਸਿਰ ਨਿਪਟਾਇਆ | ਸਾਰਿਆਂ ਦੀ ਸਖ਼ਤ ਮਿਹਨਤ ਸਦਕਾ ਇਹ ਪ੍ਰਸ਼ੰਸਾ ਪੱਤਰ ਪ੍ਰਾਪਤ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਚਮਕੌਰ ਸਿੰਘ ਬੁੱਟਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24