14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਕਰਮਚਾਰੀ) ਮੋਗਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਮੋਗਾ, 1 ਜੂਨ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਸੇਵਾਮੁਕਤ ਕਰਮਚਾਰੀ), ਮੋਗਾ ਦੀ ਮੀਟਿੰਗ ਮੋਗਾ ਵਿਖੇ ਫੈਡਸਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੌਂਸਲ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਹਰ ਸਾਲ 70 ਲੱਖ ਤੋਂ ਵੱਧ ਮੌਤਾਂ ਸਿਗਰਟਨੋਸ਼ੀ ਅਤੇ ਧੂੰਆਂ ਰਹਿਤ ਤੰਬਾਕੂ ਉਤਪਾਦਾਂ ਦੇ ਸੇਵਨ ਕਾਰਨ ਹੁੰਦੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਜਦੋਂ ਕਿ ਤੰਬਾਕੂ ਦਾ ਸੇਵਨ ਅਤੇ ਸਿਗਰਟਨੋਸ਼ੀ ਇਕ ਸਮਾਜਿਕ ਬੁਰਾਈ ਹੈ, ਸਾਨੂੰ ਇਸ ਬੁਰਾਈ ਨੂੰ ਰੋਕਣ ਲਈ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਿਖਲਾਈ ਕੇਂਦਰਾਂ ਵਿਚ ਸਟਾਫ਼ ਅਤੇ ਵਿਭਾਗ ਦੁਆਰਾ ਸਮੇਂ-ਸਮੇਂ 'ਤੇ ਭਾਸ਼ਣ ਦੇਣੇ ਚਾਹੀਦੇ ਹਨ | ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਨਤਕ ਥਾਵਾਂ 'ਤੇ 'ਸਿਗਰਟਨੋਸ਼ੀ ਅਤੇ ਤੰਬਾਕੂ ਦਾ ਸੇਵਨ ਮਨ੍ਹਾ ਹੈ' ਵਾਲੇ ਪੋਸਟਰ ਲਗਾਏ ਜਾਣ | ਇਸ ਮੌਕੇ ਤੰਬਾਕੂ ਦੀ ਵਰਤੋਂ ਮਨੁੱਖੀ ਸਿਹਤ ਲਈ ਹਾਨੀਕਾਰਕ ਪੋਸਟਰ ਵੀ ਜਾਰੀ ਕੀਤਾ | ਇਸ ਮੌਕੇ ਦਰਬਾਰ ਸਿੰਘ ਗਿੱਲ, ਸੰਯੁਕਤ ਸਕੱਤਰ ਵਿਜੇ ਸ਼ਰਮਾ, ਸੁਖਦਰਸ਼ਨ ਸਿੰਘ ਗਿੱਲ, ਗੁਰਚਰਨ ਸਿੰਘ ਸੁਪਰਡੈਂਟ, ਅਵਤਾਰ ਸਿੰਘ, ਗਿਆਨ ਸਿੰਘ, ਜੋਗਿੰਦਰ ਸਿੰਘ ਲੋਹਾਮ, ਲਾਲ ਚੰਦ ਅਰੋੜਾ, ਅਮਰ ਸਿੰਘ ਵਿਰਦੀ, ਸੁਰਿੰਦਰ ਬਾਂਸਲ, ਪ੍ਰੇਮ ਕੁਮਾਰ ਮਾਸਟਰ, ਸੁਰੇਸ਼ ਕੁਮਾਰ, ਵਿਜੇ ਸੂਦ, ਗੁਰਦੀਪ ਸਿੰਘ ਬਰਾੜ, ਨਾਹਰ ਸਿੰਘ, ਸੁਖਦੇਵ ਸਿੰਘ ਜੱਸਲ, ਜੋਗਿੰਦਰ ਸਿੰਘ ਸੰਘਾ, ਜਗਦੀਪ ਸਿੰਘ, ਗੁਰਦੀਪ ਸਿੰਘ ਸੋਢੀ, ਅਮਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 24 ਘੰਟਿਆਂ 'ਚ ਦੋ ਪਿੰਡਾਂ ਦੇ ਤਿੰਨ ਨੌਜਵਾਨ ਚਿੱਟੇ ਦੀ ਭੇਟ ਚੜ੍ਹੇ ਅਗਲੀ ਖ਼ਬਰ ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਰਜਿ: ਜ਼ਿਲ੍ਹਾ ਮੋਗਾ ਦੀ ਮੀਟਿੰਗ
Ad Position 24