ਮੋਗਾ, 1 ਜੂਨ (ਜਸਪਾਲ ਸਿੰਘ ਬੱਬੀ)-ਸਕੂਲਾਂ ਵਿਚ ਦੁਪਹਿਰ ਦਾ ਖਾਣਾ ਬਣਾਉਣ ਵਾਲੀਆਂ ਮਿਡ ਡੇ ਮੀਲ ਕੁੱਕਾਂ ਦੀ ਮਿਡ-ਡੇ-ਮੀਲ ਕੁੱਕ ਯੂਨੀਅਨ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਨੇ ਦੱਸਿਆ ਕਿ ਮਿਡ-ਡੇ-ਮੀਲ ਕੁੱਕਾਂ ਅਤੇ ਦਰਜਾ ਚਾਰ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੀਆਂ ਜਾਇਜ਼ ਭਖਦੀਆਂ ਮੰਗਾਂ ਨੂੰ ਲੈ ਕੇ 4 ਜੂਨ ਬੁੱਧਵਾਰ ਨੂੰ ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਲੁਧਿਆਣਾ ਦੇ ਪੱਛਮੀ ਚੋਣ ਵਿਧਾਨ ਸਭਾ ਚੋਣ ਹਲਕਾ ਜਿੱਥੇ ਜ਼ਿਮਨੀ ਚੋਣ ਹੋ ਰਹੀ ਹੈ, ਵਿਚ ਹਜ਼ਾਰਾਂ ਵਰਕਰਾਂ ਵਲੋਂ ਥਾਲੀ ਖੜਕਾਓ ਸੁੱਤੀ ਪੰਜਾਬ ਸਰਕਾਰ ਜਗਾਓ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਅਤੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨੇ ਕਿਹਾ ਕਿ ਮਿਡ ਡੇ ਮੀਲ ਕੁੱਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀ 4 ਜੂਨ ਦੀ ਥਾਲੀ ਖੜਕਾਓ ਸੁੱਤੀ ਪੰਜਾਬ ਸਰਕਾਰ ਜਗਾਓ ਰੋਸ ਮਾਰਚ ਸਰਕਾਰ ਨੂੰ ਮਜ਼ਦੂਰਾਂ ਮੁਲਾਜ਼ਮਾਂ ਦੀ ਆਵਾਜ਼ ਸੁਣਨ ਲਾ ਦੇਵੇਗੀ | ਇਸ ਮੌਕੇ ਪੱਲੇਦਾਰਾਂ ਦੇ ਸੂਬਾ ਆਗੂ ਕੇਵਲ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਸੱਤਪਾਲ ਭਾਗੀਕੇ, ਜਸਵਿੰਦਰ ਸਿੰਘ ਡੱਡ, ਮੇਜਰ ਸਿੰਘ ਲੰਢੇਕੇ, ਜਸਵੰਤ ਸਿੰਘ ਜੱਸਾ, ਰੇਸ਼ਮ ਸਿੰਘ, ਮਦਨ ਸਿੰਘ, ਚਮਕੌਰ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |