15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦੇ ਨੱਕ 'ਚ ਕੀਤਾ ਦਮ ਨਗਰ ਕੌਂਸਲ ਬਾਘਾ ਪੁਰਾਣਾ 'ਤੇ ਧਿਆਨ ਨਾ ਦੇਣ ਦੇ ਲਗਾਏ ਦੋਸ਼

Ad Position 21
No active advertisement
ਅਜੀਤ ਡੈਸਕ 02-06-2025
ਬਾਘਾ ਪੁਰਾਣਾ, 1 ਜੂਨ (ਟਿੰਕੂ ਕਾਠਪਾਲ, ਗੁਰਮੀਤ ਸਿੰਘ ਮਾਣੰੂਕੇ)-ਸਥਾਨਕ ਸ਼ਹਿਰ ਦੇ ਚੰਨੂਵਾਲਾ ਰੋਡ ਉੱਪਰ ਸਥਿਤ ਵੱਡੇ ਨਾਲੇ ਦੀ ਨਿਕਾਸੀ ਨਾ ਹੋਣ ਕਾਰਣ ਚੰਨੂਵਾਲਾ ਰੋਡ ਉਪਰ ਸਥਿਤ ਦੁਕਾਨਦਾਰ, ਰੇਹੜੀ ਫੜੀ ਵਾਲਿਆਂ ਸਮੇਤ ਆਸ ਪਾਸ ਰਹਿਣ ਵਾਲੇ ਲੋਕਾਂ ਦੇ ਨੱਕ 'ਚ ਦਮ ਕਰ ਕੇ ਰੱਖਿਆ ਹੋਇਆ ਹੈ ਅਤੇ ਦੁਕਾਨਦਾਰਾਂ ਅਤੇ ਰੇਹੜੀ ਵਾਲੇ ਲੋਕਾਂ ਨੇ ਨਗਰ ਕੌਂਸਲ ਬਾਘਾ ਪੁਰਾਣਾ 'ਤੇ ਇਸ ਵੱਲ ਧਿਆਨ ਨਾ ਦੇਣ ਦੇ ਦੋਸ਼ ਲਗਾਏ ਹਨ | ਦੁਕਾਨਦਾਰਾਂ ਨੇ ਇਸ ਪ੍ਰਤੀਨਿਧੀ ਦੇ ਨਾਲ ਗੱਲਬਾਤ ਕਰਦਿਆਂ ਵਿਸਥਾਰ ਨਾਲ ਦੱਸਿਆ ਕਿ ਨਾਲੇ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਾਲੇ ਦਾ ਗੰਦਾ ਪਾਣੀ ਕਿਨਾਰਿਆਂ ਤੱਕ ਭਰਿਆ ਰਹਿੰਦਾ ਹੈ ਅਤੇ ਗੰਦੇ ਨਾਲੇ ਤੋਂ ਆਉਂਦੀ ਬਦਬੂ ਨੇ ਉਨ੍ਹਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਆਸ ਪਾਸ ਰੇਹੜੀਆਂ ਲੱਗੀਆਂ ਹੁੰਦੀਆਂ ਹਨ, ਨਾਲੇ ਤੋਂ ਉੱਠਦੀ ਬਦਬੂ ਨੇ ਉਨ੍ਹਾਂ ਦਾ ਕਾਰੋਬਾਰ ਵੀ ਠੱਪ ਕਰ ਦਿੱਤਾ ਹੈ ਕਿਉਂਕਿ ਜਦੋਂ ਵੀ ਕੋਈ ਵੀ ਗ੍ਰਾਹਕ ਬਦਬੂ ਅਤੇ ਆਸ ਪਾਸ ਭਿਣਕਦੇ ਮੱਖੀਆਂ ਮੱਛਰ ਕਾਰਨ ਕੋਈ ਵੀ ਉਨ੍ਹਾਂ ਦੀ ਰੇਹੜੀ ਜਾਂ ਦੁਕਾਨ 'ਤੇ ਆ ਕੇ ਨਹੀਂ ਖੜ੍ਹਦਾ | ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਹੀ ਹਾਲ ਰਿਹਾ ਤਾਂ ਭਿਆਨਕ ਬਿਮਾਰੀਆਂ ਵੀ ਫ਼ੈਲ ਸਕਦੀਆਂ ਹਨ | ਉਨ੍ਹਾਂ ਨਗਰ ਕੌਂਸਲ ਬਾਘਾ ਪੁਰਾਣਾ ਦੇ ਅਧਿਕਾਰੀਆਂ ਅਤੇ ਸਬੰਧਿਤ ਕੌਂਸਲਰਾਂ 'ਤੇ ਦੋਸ਼ ਲਗਾਇਆ ਕਿ ਪਤਾ ਨਹੀਂ ਕਿਉਂਕਿ ਇਸ ਵੱਲ ਧਿਆਨ ਨਹੀਂ ਦੇ ਰਹੇ | ਅਖੀਰ ਵਿਚ ਉਨ੍ਹਾਂ ਐਸ.ਡੀ.ਐਮ. ਬਾਘਾ ਪੁਰਾਣਾ, ਨਗਰ ਕੌਂਸਲ ਪ੍ਰਧਾਨ ਸਮੇਤ ਕਾਰਜ ਸਾਧਕ ਅਫ਼ਸਰ ਤੋਂ ਮੰਗ ਕੀਤੀ ਕਿ ਚੰਨੂਵਾਲਾ ਰੋਡ ਉੱਪਰ ਸਥਿਤ ਗੰਦੇ ਨਾਲੇ ਦੀ ਸਾਫ਼ ਸਫ਼ਾਈ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜਗਤਾਰ ਸਿੰਘ ਸੇਖਵਾਂ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਬਲਵੀਰ ਸਿੰਘ ਤੋਤੀ ਕਾ ਮਾਣੂੰਕੇ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ
Ad Position 24