15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦਸਮੇਸ਼ ਸਕੂਲ ਬਿਲਾਸਪੁਰ 'ਚ ਹੋਈ ਮਾਪੇ- ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 02-06-2025
ਨਿਹਾਲ ਸਿੰਘ ਵਾਲਾ, 1 ਜੂਨ (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਅਤੇ ਸ਼੍ਰੇਣੀ ਇੰਚਾਰਜਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਵਧੀ ਹੋਈ ਗਰਮੀ ਦੇ ਸਬੰਧ ਵਿਚ ਮਾਪਿਆਂ ਅਤੇ ਬੱਚਿਆਂ ਨੂੰ ਇਹਤਿਆਤ ਵਰਤਣ ਦੀ ਸਲਾਹ ਦਿੱਤੀ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਮਾਪਿਆਂ ਨੂੰ ਬੋਰਡ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਦੀ ਜਾਣਕਾਰੀ ਦਿੱਤੀ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਗੁਣਾਤਮਿਕ ਸਿੱਖਿਆ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ | ਉਨ੍ਹਾਂ ਨੇ ਸੰਸਥਾ 'ਚ ਵਿਸ਼ਵਾਸ ਪ੍ਰਗਟ ਕਰਨ ਵਾਲੇ ਸੂਝਵਾਨ ਮਾਪਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮੋਗਾ ਦੀ ਬੈਠਕ ਅਗਲੀ ਖ਼ਬਰ ਰੋਜ਼ਮਾਈਨ ਵਿੱਦਿਅਕ ਅਤੇ ਚੈਰੀਟੇਬਲ ਟਰੱਸਟ ਵਲੋਂ ਮੋਗਾ ਵਿਖੇ ਸੈਮੀਨਾਰ
Ad Position 24