15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਮੋਗਾ, 1 ਜੂਨ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਬੁੱਕਣਵਾਲਾ ਕੌਮੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਦਫਤਰ ਮੋਗਾ ਵਿਖੇ ਹੋਈ | ਮੀਟਿੰਗ ਵਿਚ ਬੀ.ਕੇ.ਯੂ. ਲੱਖੋਵਾਲ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਬਲੌਰ ਸਿੰਘ ਘੱਲ ਕਲਾਂ ਵਿੱਤ ਸਕੱਤਰ ਬੀ.ਕੇ.ਯੂ. ਏਕਤਾ ਉਗਰਾਹਾਂ, ਸੂਰਤ ਸਿੰਘ ਕਾਮਰੇਡ ਧਰਮਕੋਟ ਕੁੱਲ ਹਿੰਦ ਕਿਸਾਨ ਸਭਾ, ਸੁੱਖਾ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਪੰਜਾਬ, ਪਰਗਟ ਸਿੰਘ ਸਾਫੂਵਾਲਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਕੁਲਜੀਤ ਸਿੰਘ ਬੀ.ਕੇ.ਯੂ. ਤੋਤੇਵਾਲਾ ਨੇ ਸ਼ਿਰਕਤ ਕੀਤੀ | ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨ ਜਥੇਬੰਦੀਆਂ ਖਿਲਾਫ ਦਿੱਤੇ ਬਿਆਨ ਦੀ ਨਿਖੇਧੀ ਕੀਤੀ | ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਇਸ ਬਾਰੇ ਤੱਥਾਂ ਸਹਿਤ ਮੁੱਖ ਮੰਤਰੀ ਨੂੰ ਜਵਾਬ ਵੀ ਦਿੱਤਾ ਸੀ ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਕਿਸਾਨ ਜਥੇਬੰਦੀਆਂ ਦੇ ਖਿਲਾਫ ਬਿਆਨਬਾਜ਼ੀ ਜਾਰੀ ਰੱਖੀ ਹੋਈ ਹੈ | ਇਹ ਜਥੇਬੰਦੀਆਂ ਹੀ ਡੈਮ ਸੇਫਟੀ ਐਕਟ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਅਤੇ ਜਲ ਸੋਧ ਐਕਟ ਦੇ ਖਿਲਾਫ ਵੀ ਆਪਣੀ ਆਵਾਜ਼ ਬੁਲੰਦ ਕਰਦੀਆਂ ਰਹੀਆਂ ਹਨ | ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਲੁਧਿਆਣਾ ਨੇੜਲੇ 44 ਪਿੰਡਾਂ ਦੀ 24,311 ਏਕੜ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ ਨੇ ਪੰਜਾਬ ਸਰਕਾਰ ਦੀ ਅਸਲੀਅਤ ਜੱਗ ਜਾਹਰ ਕੀਤੀ ਹੈ | ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਮੁੱਦਿਆਂ 'ਤੇ ਮੁੱਖ ਮੰਤਰੀ ਨਾਲ ਬਹਿਸ ਕਰਨ ਲਈ ਹਰ ਸਮੇਂ ਤਿਆਰ ਹੈ | ਸੰਯੁਕਤ ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਮੁੱਖ ਮੰਤਰੀ ਆਪਣਾ ਬਿਆਨ ਵਾਪਸ ਲੈਣ | ਇਸ ਮੌਕੇ ਬਲਕਰਨ ਸਿੰਘ ਢਿੱਲੋਂ, ਸੂਰਤ ਸਿੰਘ ਬ੍ਰਹਮ ਕੇ ਮੀਤ ਪ੍ਰਧਾਨ ਪੰਜਾਬ, ਗੁਰਮੇਲ ਸਿੰਘ ਡਰੋਲੀ, ਲਖਵਿੰਦਰ ਸਿੰਘ ਰੌਲੀ, ਗੁਰਨੇਕ ਸਿੰਘ, ਹਰਮੇਲ ਸਿੰਘ, ਗੁਰਬਚਨ ਸਿੰਘ, ਬਹਾਦਰ ਸਿੰਘ, ਕੁਲਵੰਤ ਸਿੰਘ, ਮੰਦਰਜੀਤ ਸਿੰਘ ਮਨਾਵਾਂ, ਜਸਮੇਲ ਸਿੰਘ, ਹਰਦਿਆਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ.ਪੀ. ਸੰਦੀਪ ਸਿੰਘ ਮੰਡ ਨੂੰ ਪ੍ਰਧਾਨ ਲਵਲੀ ਬਾਂਸਲ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਪੰਚਮੁਖੀ ਧਾਮ ਮੰਦਰ 'ਚ ਸੰਕੀਰਤਨ ਕਰਵਾਇਆ
Ad Position 24