16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਖ਼ਾਲਸਾ ਸਕੂਲ ਤਖ਼ਤੂਪੁਰਾ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-06-2025
ਨਿਹਾਲ ਸਿੰਘ ਵਾਲਾ, 1 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੁਆਰਾ ਚਲਾਈ ਜਾ ਰਹੀ ਇਲਾਕੇ ਦੀ ਪੁਰਾਣੀ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਦਾ ਮੈਟਿ੍ਕ ਪ੍ਰੀਖਿਆ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਹੋਣਹਾਰ ਲੜਕੀ ਜਸਲੀਨ ਬਾਵਾ ਅੱਵਲ ਰਹੀ | ਗਾਇਤਰੀ ਸ਼ਰਮਾ ਨੇ ਦੂਜਾ ਅਤੇ ਚਾਹਤ ਗਿੱਲ ਨੇ ਤੀਜਾ ਸਥਾਨ ਹਾਸਲ ਕਰ ਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਵੋਹਰਾ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ 'ਚ ਹੋਰ ਮਿਹਨਤ ਕਰ ਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਸਪਸ਼ਟ ਕੀਤਾ ਕਿ ਅਸੀਂ ਇਸ ਅਦਾਰੇ ਵਲੋਂ ਇਸ ਦਿਹਾਤੀ ਖੇਤਰ ਦੇ ਬੱਚਿਆਂ ਨੂੰ ਗੁਣਾਤਮਿਕ ਸਿੱਖਿਆ ਅਤੇ ਚੰਗੇ ਸੰਸਕਾਰ ਦੇਣੇ ਯਕੀਨੀ ਬਣਾ ਰਹੇ ਹਾਂ | ਇਸ ਅਦਾਰੇ ਦੇ ਬੱਚਿਆਂ ਲਈ ਧਾਰਮਿਕ ਤੇ ਨੈਤਿਕ ਸਿੱਖਿਆ ਲਾਜ਼ਮੀ ਕੀਤੀ ਹੋਈ ਹੈ | ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ ਤਾਂ ਕਿ ਉਹ ਚੰਗੇ ਨਾਗਰਿਕ ਬਣ ਕੇ ਸੋਹਣੇ ਸਮਾਜ ਦੀ ਸਿਰਜਣਾ 'ਚ ਸਹਾਈ ਹੋ ਸਕਣ | ਇਸ ਸਮੇਂ ਪਿ੍ੰਸੀਪਲ ਅਤੇ ਸੀਨੀਅਰ ਸਟਾਫ਼ ਵਲੋਂ ਮੋਹਰੀ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਐਸ.ਪੀ. ਸੰਦੀਪ ਸਿੰਘ ਮੰਡ ਨੂੰ ਪ੍ਰਧਾਨ ਲਵਲੀ ਬਾਂਸਲ ਨੇ ਕੀਤਾ ਸਨਮਾਨਿਤ
Ad Position 24