16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਠੱਠੀ ਭਾਈ, 1 ਜੂਨ (ਜਗਰੂਪ ਸਿੰਘ ਮਠਾੜੂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਹ ਦਿਨ ਪੂਰੇ ਦੇਸ਼ ਵਿਚ 31 ਮਈ ਨੂੰ ਮਨਾਇਆ ਜਾਂਦਾ ਹੈ | ਇਸ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਵਿਚ ਸੰਸਥਾ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਪਿ੍ੰਸੀਪਲ ਮੈਡਮ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਹਰਜੋਤ ਕੌਰ ਵਲੋਂ ਤੰਬਾਕੂ ਦੇ ਬੁਰੇ ਪ੍ਰਭਾਵ ਸਬੰਧੀ ਵਿਚਾਰ ਪੇਸ਼ ਕੀਤੇ ਗਏ ਅਤੇ ਮਨੁੱਖੀ ਜੀਵਨ 'ਤੇ ਇਸ ਦਾ ਪ੍ਰਭਾਵ ਕਿੰਨਾ ਮਾਰੂ ਹੋ ਸਕਦਾ ਹੈ | ਇਸ ਦੀ ਝਲਕ ਵਿਦਿਆਰਥਣਾਂ ਵਲੋਂ ਨਾਟਕ ਰਾਹੀਂ ਪੇਸ਼ ਕੀਤੀ | ਸਕੂਲ ਪਿ੍ੰਸੀਪਲ ਵਲੋਂ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਗਿਆ ਕਿ ਤੰਬਾਕੂ ਮਨੁੱਖੀ ਸਰੀਰ ਲਈ ਬਹੁਤ ਹੀ ਨੁਕਸਾਨਦਾਇਕ ਹੈ | ਪ੍ਰੋਗਰਾਮ ਦੇ ਅੰਤ ਵਿਚ ਸਮੂਹ ਸਟਾਫ ਅਤੇ ਵਿਦਿਆਰਥਣਾਂ ਵਲੋਂ ਪ੍ਰਣ ਕੀਤਾ ਗਿਆ ਕਿ ਉਹ ਆਲੇ ਦੁਆਲੇ ਦੇ ਨਾਗਰਿਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵ ਬਾਰੇ ਜਾਗਰੂਕ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਵ: ਨੌਜਵਾਨ ਜਗਜੀਤ ਸਿੰਘ ਦੀ ਯਾਦ 'ਚ ਲਗਾਏ ਬੂਟੇ ਅਗਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24