ਨਿਹਾਲ ਸਿੰਘ ਵਾਲਾ, 1 ਜੂਨ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਲੋਪੋ ਦੇ ਮੁੱਖ ਸੇਵਾਦਾਰ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਅਤੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ (ਸਾਬਕਾ ਮੰਤਰੀ ਪੰਜਾਬ) ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਇਕ ਇਮਾਨਦਾਰ ਅਤੇ ਦਰਵੇਸ਼ ਸਿਆਸਤਦਾਨ ਸਨ ਜਿਨ੍ਹਾਂ ਨੇ ਆਪਣੇ ਰਾਜਸੀ ਸਫਰ ਦੌਰਾਨ ਬਹੁਤ ਲੰਬਾ ਸਮਾਂ ਪੰਜਾਬ ਦੀ ਸੇਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸਾਰਥਿਕ ਯਤਨ ਕਰਦੇ ਰਹੇ | ਇਸ ਮੌਕੇ ਉਨ੍ਹਾਂ ਨਾਲ ਜਗਜੀਤ ਸਿੰਘ ਜੱਗਾ, ਹਰਨਾਮ ਸਿੰਘ ਨਾਮਾ, ਹਰਵਿੰਦਰ ਸਿੰਘ ਲੋਪੋ, ਮੈਂਬਰ ਸੁਦਾਗਰ ਸਿੰਘ ਰਸੂਲਪੁਰ, ਫੌਜੀ ਤਿ੍ਲੋਚਨ ਸਿੰਘ, ਮਨਪ੍ਰੀਤ ਸਿੰਘ ਮੰਤਰੀ ਬੀੜ ਰਾਊਕੇ, ਕਰਮਜੀਤ ਸਿੰਘ ਕਾਕਾ ਰਾਏਕੋਟ, ਬੱਬੂ ਢਿੱਲੋਂ ਲੁਧਿਆਣਾ, ਪਿ੍ਤਪਾਲ ਸਿੰਘ ਚੂਹੜਚੱਕ, ਕੁਲਦੀਪ ਸਿੰਘ ਸੋਨੂੰ ਨੇ ਬੀਬੀ ਹਰਜੀਤ ਕੌਰ ਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ |