ਠੱਠੀ ਭਾਈ, 1 ਜੂਨ (ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੈਨੇਜਮੈਂਟ ਕਮੇਟੀ, ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਮਿਲ ਕੇ ਮਨਾਇਆ ਗਿਆ | ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਸਕੂਲ ਸਟਾਫ਼ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਧਰਮ ਦੀ ਖ਼ਾਤਰ ਸ਼ਹੀਦੀ ਦੇਣ ਵਾਲੇ ਪਹਿਲੇ ਗੁਰੂ ਸਨ | ਇਸ ਸ਼ਹੀਦੀ ਦਿਹਾੜੇ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਜਪੁਜੀ ਸਾਹਿਬ ਦਾ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ | ਸਕੂਲ ਪਿ੍ੰਸੀਪਲ ਡਾ. ਗੁਰਜੀਤ ਕੌਰ ਵਲੋਂ ਵਿਦਿਆਰਥਣਾਂ ਨੂੰ ਪੰਜਵੇਂ ਗੁਰੂ ਅਰਜਨ ਦੇਵ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਸ਼ਹਾਦਤ ਬਾਰੇ ਚਾਨਣਾ ਪਾਇਆ ਗਿਆ ਕਿ ਕਿਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਨੇ ਧਰਮ ਦੀ ਰੱਖਿਆ ਲਈ ਮੁਗ਼ਲਾਂ ਦੇ ਅੱਤਿਆਚਾਰਾਂ ਦਾ ਸਾਹਮਣਾ ਕਰਦੇ ਹੋਏ ਸਿੱਖ ਇਤਿਹਾਸ ਵਿਚ ਪਹਿਲੀ ਸ਼ਹੀਦੀ ਪ੍ਰਾਪਤ ਕੀਤੀ ਅਤੇ ਇਸ ਕਰਕੇ ਗੁਰੂ ਅਰਜਨ ਦੇਵ ਜੀ ਨੂੰ 'ਸ਼ਹੀਦਾਂ ਦੇ ਸਿਰਤਾਜ 'ਵਜੋਂ ਜਾਣਿਆ ਜਾਂਦਾ ਹੈ |