11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੀ ਜਾਇਦਾਦ ਦੀ ਜਾਂਚ ਕਰਵਾਈ ਜਾਵੇ- ਮਾਹਲਾ, ਸਦਿਓੜਾ <br/>

Ad Position 21
No active advertisement
ਅਜੀਤ ਡੈਸਕ 03-06-2025
ਨੱਥੂਵਾਲਾ ਗਰਬੀ, 2 ਜੂਨ (ਨਵਦੀਪ ਸਿੰਘ)-ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨ ਜਥੇਬੰਦੀਆਂ ਖ਼ਿਲਾਫ਼ ਦਿੱਤੇ ਬਿਆਨ ਨੂੰ ਮਨਘੜਤ ਇਲਜ਼ਾਮ ਲਾ ਕੇ ਕਿਸਾਨ ਆਗੂਆਂ ਦੀ ਹੱਤਕ ਕਰਨ ਵਾਲਾ ਦੱਸਿਆ ਅਤੇ ਇਸ ਪੂਰੇ ਵਰਤਾਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਸੁਖਜੀਤ ਸਿੰਘ ਮਾਹਲਾ ਤੇ ਗੁਰਜੰਟ ਸਿੰਘ ਸਦਿਓੜਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਮੋਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਕਿਸਾਨ ਜਥੇਬੰਦੀਆਂ ਹੀ ਹਨ ਜਿਨ੍ਹਾਂ ਨੇ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨਕਲਾਬ ਦਾ ਨਾਅਰਾ ਦੇ ਕੇ ਸੱਤਾ ਵਿਚ ਆਏ ਮੁੱਖ ਮੰਤਰੀ ਨੂੰ ਦੇਸ਼ ਦਾ ਢਿੱਡ ਭਰਨ ਵਾਲੇ ਅੰਨ ਦਾਤੇ ਪ੍ਰਤੀ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਹੀ ਕਰਨੀ ਚਾਹੀਦੀ, ਕਿਉਂਕਿ ਇਹ ਜਥੇਬੰਦੀਆਂ ਹੀ ਡੈਮ ਸੇਫ਼ਟੀ ਐਕਟ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਅਤੇ ਜਲ ਸੋਧ ਐਕਟ ਦੇ ਖ਼ਿਲਾਫ਼ ਵੀ ਆਪਣੀ ਆਵਾਜ਼ ਬੁਲੰਦ ਕਰਦੀਆਂ ਰਹੀਆਂ ਹਨ | ਭਾਵੇਂ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਦਬਾਅ ਅਧੀਨ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰ ਦਿੱਤਾ ਹੈ, ਪ੍ਰੰਤੂ ਡੈਮ ਸੇਫ਼ਟੀ ਐਕਟ ਨੂੰ ਅੱਜ ਤੱਕ ਵੀ ਵਿਧਾਨ ਸਭਾ ਵਿਚ ਮਤਾ ਪਾ ਕੇ ਰੱਦ ਨਹੀਂ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਜਿੱਤ ਕੇ ਬਾਜ਼ੀ ਪਲਟਣਗੇ- ਗਗੜਾ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਜਨਰਲ ਮੈਨੇਜਰ ਨੂੰ ਮਿਲਿਆ <br/>
Ad Position 24