ਕੋਟ ਈਸੇ ਖਾਂ, 2 ਜੂਨ (ਗੁਰਮੀਤ ਸਿੰਘ ਖ਼ਾਲਸਾ)-ਲੁਧਿਆਣਾ ਪੱਛਮੀ ਤੋਂ ਵਿਧਾਨ ਸਭਾ ਲਈ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਮ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਤੇ ਤੇਜ਼ੀ ਨਾਲ ਆਪਣੇ ਚੋਣ ਪ੍ਰਚਾਰ ਵਿਚ ਵਾਧਾ ਕਰ ਰਹੇ ਘੁੰਮਣ 19 ਜੂਨ ਨੂੰ ਪੈਣ ਵਾਲੀਆਂ ਵੋਟਾਂ ਵਿਚ ਬਾਜੀ ਪਲਟਣ ਵਿਚ ਕਾਮਯਾਬ ਹੋਣਗੇ ਤੇ ਅਕਾਲੀ ਦਲ ਜਿੱਤ ਦਾ ਝੰਡਾ ਲਹਿਰਾਏਗਾ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਗਗੜਾ ਨੇ ਆਪਣੇ ਹੋਰਨਾਂ ਅਕਾਲੀ ਆਗੂ ਸਾਥੀਆਂ ਸਮੇਤ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਵਿਚ ਪ੍ਰਚਾਰ ਉਪਰੰਤ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਗੁਰਮੀਤ ਸਿੰਘ ਗਗੜਾ, ਗੁਰਮੇਲ ਸਿੰਘ ਸਿੱਧੂ ਧਰਮਕੋਟ, ਗੁਰਦੇਵ ਸਿੰਘ ਭੋਲਾ, ਜੋਗਿੰਦਰ ਸਿੰਘ ਸੰਧੂ, ਬਲਜੀਤ ਸਿੰਘ ਕੰਗ ਆਦਿ ਆਗੂਆਂ ਕਿਹਾ ਕਿ ਲੋਕ ਅਕਾਲੀ ਦਲ ਨਾਲ ਇਸੇ ਕਰਕੇ ਵਾਪਸ ਆ ਰਹੇ ਹਨ, ਕਿਉਂਕਿ ਲੋਕ ਇਸ ਗੱਲ ਤੋਂ ਹੁਣ ਭਲੀਭਾਂਤ ਜਾਣੂ ਹਨ ਕਿ ਸੂਬੇ ਅੰਦਰ ਜਿੰਨੇ ਵੀ ਵਿਕਾਸ ਕਾਰਜ ਤੇ ਭਲਾਈ ਯੋਜਨਾਵਾਂ ਚੱਲੀਆਂ, ਉਹ ਅਕਾਲੀ ਸਰਕਾਰਾਂ ਸਮੇਂ ਹੀ ਸੰਭਵ ਹੋਇਆ ਅਤੇ ਇਕ ਗੱਲ ਸ਼ੀਸ਼ੇ ਦੀ ਤਰ੍ਹਾਂ ਸਾਫ਼ ਹੈ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਹੁਣ ਸੱਤਾ ਦਾ ਨਿੱਘ ਮਾਣ ਰਹੀ ਆਮ ਆਦਮੀ ਪਾਰਟੀ ਦੀ ਜ਼ਿਮਨੀ ਚੋਣ ਵਿਚ ਬੁਰੀ ਹਾਲਤ ਹੈ ਤੇ ਲੋਕ ਆਪ ਨੂੰ ਸਬਕ ਸਿਖਾਉਣ ਲਈ ਕਾਹਲੇ ਹਨ |