11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-06-2025
ਸਮਾਲਸਰ, 2 ਜੂਨ (ਗੁਰਜੰਟ ਕਲਸੀ ਲੰਡੇ)-ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਦੀ ਮੀਟਿੰਗ ਸਮਾਲਸਰ ਵਿਚ ਨੇੜੇ ਮਾਸਟਰ ਕਰਤਾਰ ਸਕੂਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੀਤ ਪ੍ਰਧਾਨ ਪੰਜਾਬ ਗੁਰਚਰਨ ਸਿੰਘ ਅਟਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਪੰਜਾਬ ਪ੍ਰਧਾਨ ਅਮਰ ਸਿੰਘ ਮਹਿਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇੜੇ ਆ ਰਹੀਆਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਤੂਫ਼ਾਨੀ ਦੌਰਾ ਕਰਨ ਲਈ ਕਿਹਾ | ਜ਼ਿਲ੍ਹਾ ਪ੍ਰਧਾਨ ਮੋਗਾ ਨੇ ਕਿਹਾ ਬੇਸ਼ੱਕ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲਾਂ ਤੋਂ ਉੱਪਰ ਸਮਾਂ ਹੋ ਚੁੱਕੇ ਹਨ ਪਰ ਅੱਜ ਵੀ ਸਾਨੂੰ ਆਪਣੇ ਹੱਕ ਲੈਣ ਦੇ ਲਈ ਧਰਨੇ ਲਾਉਣ ਮੁਜ਼ਾਹਰੇ ਕਰਨੇ ਪੈਂਦੇ ਹਨ | ਬੇਰੁਜ਼ਗਾਰੀ ਅਤੇ ਗਰੀਬੀ ਦੂਰ ਕਰਨ ਲਈ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਦੀ ਧਰਤੀ 'ਤੇ ਜਾਣ ਨੂੰ ਮਜਬੂਰ ਹੋਣਾ ਪੈਂਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 700 ਰੁਪਏ ਕੀਤੀ ਜਾਵੇ | ਕੰਮ ਪੂਰਾ ਸਾਲ 365 ਦਿਨ ਦਿੱਤਾ ਜਾਵੇ | ਕੱਚੇ ਸਫ਼ਾਈ ਸੇਵਕ ਅਤੇ ਸੀਵਰੇਜ ਮੈਨ ਪੱਕੇ ਕੀਤੇ ਜਾਣ | ਔਰਤ ਅਤੇ ਬੇਸਹਾਰਾ ਬੱਚਿਆਂ ਅਤੇ ਬਜ਼ੁਰਗਾਂ ਦੀ ਪੈਨਸ਼ਨ ਅੱਜ ਦੀ ਮਹਿੰਗਾਈ ਦੇਖ ਕੇ ਘੱਟ ਤੋਂ ਘੱਟ 3000 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ | ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਯੂਥ ਵਿੰਗ ਦੇ ਮੀਤ ਪ੍ਰਧਾਨ ਪੰਜਾਬ ਬੱਬੂ ਅਟਵਾਲ ਤੋਂ ਇਲਾਵਾ ਅਜਾਇਬ ਸਿੰਘ ਫੂਲੇਵਾਲਾ ਮੀਤ ਪ੍ਰਧਾਨ ਪੰਜਾਬ, ਸਤਪਾਲ ਸਿੰਘ ਜਰਨਲ ਸਕੱਤਰ ਪੰਜਾਬ, ਜੱਸਾ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਸਿਕੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ, ਸਤਿਨਾਮ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ, ਜੱਗਾ ਸਿੰਘ ਢੁੱਡੀਕੇ ਪ੍ਰਧਾਨ ਬਲਾਕ ਮੋਗਾ, ਮਨਜਿੰਦਰ ਸਿੰਘ ਨੀਟਾ ਸੈਕਟਰੀ ਜ਼ਿਲ੍ਹਾ ਮੋਗਾ, ਬਲਜੀਤ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਮਨਜੀਤ ਕੌਰ ਪ੍ਰਧਾਨ ਮਹਿਲਾ ਵਿੰਗ ਸਮਾਲਸਰ, ਕਰਮਜੀਤ ਕੌਰ, ਹਰਜੀਤ ਕੌਰ, ਬਲਜਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਜਸਪਾਲ ਕੌਰ ਖ਼ਜ਼ਾਨਚੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਝੋਨੇ ਦੇ ਭਾਅ 'ਚ ਮਹਿਜ਼ 69 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਆਗੂ
Ad Position 24