11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-06-2025
ਬੱਧਨੀ ਕਲਾਂ, 2 ਜੂਨ (ਸੰਜੀਵ ਕੋਛੜ)- ਬੱਧਨੀ ਕਲਾਂ ਦੀ ਪੁਲਿਸ ਨੇ 8 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖ ਅਫ਼ਸਰ ਇੰਸ: ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੰਤੋਖ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਰਵਿੰਦਰ ਸਿੰਘ ਉਰਫ਼ ਸੈਂਟੀ ਵਾਸੀ ਬੱਧਨੀ ਕਲਾਂ ਨੂੰ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਉਕਤ ਵਿਅਕਤੀ ਤੋਂ ਹੈਰੋਇਨ ਬਰਾਮਦ ਕਰਕੇ ਉਸ ਖ਼ਿਲਾਫ਼ ਮੁਕੱਦਮਾ ਨੰਬਰ 86 ਐਨ.ਡੀ.ਪੀ.ਐਸ. ਦੀਆਂ ਧਾਰਾਵਾਂ ਤਹਿਤ ਥਾਣਾ ਬੱਧਨੀ ਕਲਾਂ ਵਿਖੇ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕੀਤੀ ਗਈ ਹੈ, ਉਨ੍ਹਾਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਰਨਾਂ ਵਿਅਕਤੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਾਲਿਆਂ ਦੀ ਸਾਫ-ਸਫਾਈ ਲਈ ਟੀਮ ਦਾ ਕੀਤਾ ਗਠਨ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ
Ad Position 24