11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲੈਕਚਰਾਰ ਇੰਦਰਜੀਤ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 03-06-2025
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਇਕਨਾਮਿਕਸ ਲੈਕਚਰਾਰ ਇੰਦਰਜੀਤ ਕੌਰ ਨੂੰ ਆਸਟ੍ਰੇਲੀਆ ਜਾਣ ਕਾਰਨ ਵਿਦਾਇਗੀ ਪਾਰਟੀ ਦਿੱਤੀ ਗਈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀ ਨੇ ਦੱਸਿਆ ਕਿ ਇੰਦਰਜੀਤ ਕੌਰ ਨੇ ਤਕਰੀਬਨ 20 ਸਾਲ ਇਸ ਸਕੂਲ 'ਚ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ | ਉਹ ਡਬਲ ਐਮ.ਏ. ਬੀ.ਐਡ ਇਕਨਾਮਿਕਸ ਤੇ ਪੋਲੀਟੀਕਲ ਸਾਇੰਸ ਹਨ | ਕੋਵਿਡ ਦੌਰਾਨ ਇਨ੍ਹਾਂ ਦੇ ਲੈਕਚਰ ਨੂੰ ਗੂਗਲ ਨੇ ਵੀ ਮਨਜ਼ੂਰ ਕੀਤਾ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਨ੍ਹਾਂ ਦੀ ਰਹਿਨੁਮਾਈ ਹੇਠ ਦਰਜਨ ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ | ਨੈਸ਼ਨਲ ਕਾਨਵੈਂਟ ਸਕੂਲ ਦੇ ਮਿਊਜ਼ਿਕ ਅਧਿਆਪਕ ਰਾਖੀ ਕੌੜਾ ਨੇ ਬਹੁਤ ਵਧੀਆ ਗੀਤ ਕਭੀ ਅਲਵਿਦਾ ਨਾ ਕਹਿਨਾ ਪੇਸ਼ ਕੀਤਾ | ਇੰਦਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ, ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀ ਅਤੇ ਸਮੂਹ ਸਟਾਫ਼ ਦਾ ਭਰਪੂਰ ਪਿਆਰ ਅਤੇ ਰਹਿਨੁਮਾਈ ਮਿਲੀ | ਅੰਬਿਕਾ ਦਾਨੀ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੈਡਮ ਦੇ ਪਤੀ ਜਤਿੰਦਰਪਾਲ ਸਿੰਘ ਨਾਰੰਗ, ਡਾਇਰੈਕਟਰ ਪਿ੍ੰਸੀਪਲ ਅੰਬਿਕਾ ਦਾਨੀ, ਵਾਈਸ ਪਿ੍ੰਸੀਪਲ ਹਰਲੀਨ ਕੌਰ, ਕੋਆਰਡੀਨੇਟਰ ਪਰਮਵੀਰ ਸਿੰਘ, ਲਿਆਜਨ ਅਫ਼ਸਰ ਇੰਦਰਪ੍ਰਤਾਪ ਸਿੰਘ, ਡਾ. ਦੀਪਿਕਾ ਦਾਨੀ ਤੇ ਸਮੂਹ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭਿੰਡਰ ਕਲਾਂ ਵਿਖੇ ਸੱਭਿਆਚਾਰਕ ਮੇਲਾ 5 ਨੂੰ ਅਗਲੀ ਖ਼ਬਰ ਸਮਾਜ ਸੇਵੀ ਗੁਰਬਚਨ ਸਿੰਘ ਢੇਸੀ ਗਗੜਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24