ਕਿਸ਼ਨਪੁਰਾ ਕਲਾਂ, 2 ਜੂਨ (ਗਿੱਲ, ਕਲਸੀ)-ਮਾਲਵੇ ਦੇ ਪ੍ਰਸਿੱਧ ਪਿੰਡ ਭਿੰਡਰ ਕਲਾਂ ਵਿਖੇ ਵਲੋਂ ਪ੍ਰਵਾਸੀ ਭਾਰਤੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫ਼ੱਕਰ ਬਾਬਾ ਬਾਲੇ ਸ਼ਾਹ ਥੇਹ ਵਾਲਿਆਂ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਤੇ ਭੰਡਾਰਾ 5 ਜੂਨ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੇਲਾ ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਹਨ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਮੇਲੇ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਬਾਜ ਸਿੰਘ ਬਾਜ਼, ਬੀਬਾ ਸੁਖਵਿੰਦਰ ਸੁੱਖੀ, ਹਰਬੰਸ ਛੱਤਾ, ਸੁੱਖ ਮਾਨ, ਕਮੇਡੀ ਕਲਾਕਾਰ ਤਾਰਾ ਗੱਪੀ ਤੇ ਧੰਨੋ, ਗਿੱਲ ਕਮਲ, ਲੱਕੀ ਢੱਟ ਤੋਂ ਇਲਾਵਾ ਹੋਰ ਵੀ ਪੰਜਾਬ ਦੇ ਪ੍ਰਸਿੱਧ ਗਾਇਕ ਕਲਾਕਾਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਗੁਰਜੰਟ, ਪ੍ਰਧਾਨ ਗੁਰਮੇਲ ਸਿੰਘ ਗੇਲਾ, ਸੁਖਦੇਵ ਸਿੰਘ ਸੁੱਖਾ, ਜਗਸੀਰ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ, ਮਿਸਤਰੀ ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਅੰਗਰੇਜ਼ ਸਿੰਘ, ਚੰਦ ਸਿੰਘ, ਨਰਾਇਣ ਸਿੰਘ ਆਦਿ ਹਾਜ਼ਰ ਸਨ |