11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਲੂਮਿੰਗ ਬਡਜ਼ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 03-06-2025
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੜੀ ਹੀ ਸ਼ਰਧਾ ਨਾਲ ਸ਼ਬਦ ਗਾਇਨ ਕੀਤਾ ਗਿਆ ਤੇ ਉਨ੍ਹਾਂ ਦੀ ਜੀਵਨੀ ਨੂੰ ਦਰਸਾਉਂਦੇ ਹੋਏ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ | ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਧਰਮ ਦੇ ਸਮੁੱਚੇ ਚਰਿੱਤਰ ਨੂੰ ਨਿਸ਼ਕਾਮ ਲੋਕਾਂ ਤੋਂ ਦਲੇਰ ਸੰਤ ਸਿਪਾਹੀਆਂ ਤੱਕ ਬਦਲ ਦਿੱਤਾ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆ ਨੂੰ ਕਿਹਾ ਕਿ ਸਾਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਨ.ਸੀ.ਸੀ. ਯੂਨਿਟ ਦੀ ਕੈਡਿਟ ਨੂੰ ਕੈਡਿਟਸ ਵੈੱਲਫੇਅਰ ਸੁਸਾਇਟੀ ਵਲੋਂ ਸਕਾਲਰਸ਼ਿਪ ਅਗਲੀ ਖ਼ਬਰ ਸੋਨ ਤਗਮਾ ਜਿੱਤਣ 'ਤੇ ਖਿਡਾਰੀ ਗੁਰਤੇਜ ਸਿੰਘ ਨੂੰ ਕੀਤਾ ਸਨਮਾਨਿਤ
Ad Position 24