11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਐਨ.ਸੀ.ਸੀ. ਯੂਨਿਟ ਦੀ ਕੈਡਿਟ ਨੂੰ ਕੈਡਿਟਸ ਵੈੱਲਫੇਅਰ ਸੁਸਾਇਟੀ ਵਲੋਂ ਸਕਾਲਰਸ਼ਿਪ

Ad Position 21
No active advertisement
ਅਜੀਤ ਡੈਸਕ 03-06-2025
ਮੋਗਾ, 2 ਜੂਨ (ਜਸਪਾਲ ਸਿੰਘ ਬੱਬੀ)-ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਐਨ.ਸੀ.ਸੀ ਯੂਨਿਟ ਦੀ ਕੈਡਟ ਖ਼ੁਸ਼ੀ ਨੇ ਕੈਡਿਟਸ ਵੈੱਲਫੇਅਰ ਸੁਸਾਇਟੀ ਵਲੋਂ 6 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਹਾਸਲ ਕੀਤੀ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ 5 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਂਡਿੰਗ ਅਫ਼ਸਰ ਕਰਨਲ ਸੁਨੀਲ ਕੁਮਾਰ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕੀਤੀ ਅਤੇ ਕੈਡੇਟ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਕੈਡਟ ਨੂੰ ਐਨ.ਸੀ.ਸੀ. ਅਤੇ ਅਕਾਦਮਿਕ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਲਈ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਹੈ | 5 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਸੂਬੇਦਾਰ ਸਤੀਸ਼ ਆਰ ਤੇ ਹਵਾਲਦਾਰ ਰੋਹਿਤ ਕੁਮਾਰ ਨੇ ਕਾਲਜ ਪਿ੍ੰਸੀਪਲ ਤੇ ਲੈਫ਼ਟੀਨੈਂਟ ਰਮਨਪ੍ਰੀਤ ਕੌਰ ਦੀ ਮੌਜੂਦਗੀ ਵਿਚ ਕੈਡਟ ਨੂੰ 6000/-ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ | ਸੂਬੇਦਾਰ ਮੇਜਰ ਸੁਖਮੰਦਰ ਸਿੰਘ ਨੇ ਕੈਡਟ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੁੱਖ ਅਧਿਆਪਕਾ ਦਲਜੀਤ ਕੌਰ ਦੀ ਯਾਦ 'ਚ ਸਕੂਲ ਨੂੰ ਆਰ.ਓ. ਕੀਤਾ ਦਾਨ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
Ad Position 24