11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਰਿੰਦਰ ਕੌਰ ਸਾਇੰਸ ਮਿਸਟ੍ਰੈਸ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 03-06-2025
ਮੋਗਾ, 2 ਜੂਨ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਨਰਿੰਦਰ ਕੌਰ ਸਾਇੰਸ ਮਿਸਟ੍ਰੈਸ ਧਰਮ-ਪਤਨੀ ਨੈਸ਼ਨਲ ਅਵਾਰਡੀ ਅੰਮਿ੍ਤਪਾਲ ਸਿੰਘ ਪਾਲੀ ਵਾਸੀ ਮੋਗਾ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਨੀਤ ਇੰਦਰ ਸਿੰਘ ਡੀ.ਈ.ਓ. ਬਰਨਾਲਾ ਪੁੱਜੇ | ਇਸ ਮੌਕੇ ਨਰਿੰਦਰ ਕੌਰ ਤੇ ਪਰਿਵਾਰਕ ਮੈਂਬਰਾਂ ਦਾ ਸਕੂਲ ਕੈਂਪਸ ਪੁੱਜਣ 'ਤੇ ਪਿ੍ੰਸੀਪਲ ਕੁਲਵੰਤ ਸਿੰਘ ਕਲਸੀ ਤੇ ਸਟਾਫ਼ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ | ਇਸ ਮੌਕੇ ਪਿ੍ੰਸੀਪਲ ਕੁਲਵੰਤ ਸਿੰਘ ਕਲਸੀ, ਸੁਨੀਤ ਇੰਦਰ ਸਿੰਘ ਡੀ.ਈ.ਓ., ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਤਹਿਸੀਲਦਾਰ ਸੁਖਵੀਰ ਸਿੰਘ, ਜਸਵਿੰਦਰ ਸਿੰਘ ਜਲੰਧਰ, ਅੰਮਿ੍ਤਪਾਲ ਸਿੰਘ ਪਾਲੀ, ਦਵਿੰਦਰ ਕੌਰ ਤਲਵੰਡੀ ਭੰਗੇਰੀਆ, ਜਸਵਿੰਦਰ ਕੌਰ ਸੱਗੂ ਸਾਬਕਾ ਲਾਇਬ੍ਰੇਰੀਅਨ, ਪਿ੍ਤਪਾਲ ਸਿੰਘ, ਹਰਵੀਨ ਕੌਰ ਭੁੱਲਰ, ਮਨਜੀਤ ਕੌਰ ਸਰਾਂ, ਸੁਖਵਿੰਦਰ ਕੌਰ ਸਟੇਜ ਸਕੱਤਰ ਨੇ ਦੱਸਿਆ ਕਿ ਕਰੀਬ 27 ਸਾਲ 6 ਮਹੀਨੇ ਨਰਿੰਦਰ ਕੌਰ ਨੇ ਸਕੂਲ ਵਿਖੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਵਿਸ਼ਾ ਮਾਹਿਰ ਵਜੋਂ ਸੇਵਾਵਾਂ ਦਿੱਤੀਆਂ | ਇਸ ਮੌਕੇ ਸਕੂਲ ਸਟਾਫ਼ ਅਤੇ ਸਾਬਕਾ ਅਧਿਆਪਕਾਂ ਅਤੇ ਰਿਸ਼ਤੇਦਾਰਾਂ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਾਇੰਸ ਅਧਿਆਪਕਾ ਨਰਿੰਦਰ ਕੌਰ ਨੂੰ ਸਨਮਾਨਿਤ ਕੀਤਾ | ਅਧਿਆਪਕਾ ਨਰਿੰਦਰ ਕੌਰ ਨੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਅਧਿਆਪਕ ਗਮਦੂਰ ਸਿੰਘ, ਜੈਲ ਸਿੰਘ, ਹਰਲੀਨ ਕੌਰ, ਹਰਮਿੰਦਰ ਕੌਰ, ਮਨਸਿਮਰਨ, ਕਰਨਵੀਰ ਗੈਰੀ, ਰਣਜੀਤ ਕੌਰ ਜਲੰਧਰ ਨੇ ਵੀ ਵਧਾਈ ਦਿੱਤੀ | ਇਸ ਮੌਕੇ ਗੁਰਜੀਤ ਕੌਰ, ਰੁਪਿੰਦਰ ਕੌਰ, ਕੁਲਵਿੰਦਰ ਕੌਰ, ਅਮਰਜੀਤ ਕੌਰ, ਗੁਰਜੀਤ ਸਿੰਘ, ਪੁਨੀਤ ਕੌਰ, ਬਲਜਿੰਦਰ ਕੌਰ, ਜਗਦੀਪ ਕੌਰ, ਜਸਵੀਰ ਕੌਰ, ਗੁਰਮੇਲ ਕੌਰ, ਪਰਮਜੀਤ ਕੌਰ, ਨਵਦੀਪ ਨਾਗਰਾ, ਪਰਮਿੰਦਰ ਕੌਰ, ਹਰਪ੍ਰੀਤ ਕੌਰ, ਮੋਨਿਕਾ ਛਾਬੜਾ, ਮਨਦੀਪ ਸਿੰਘ, ਕੁਲਦੀਪ ਸਿੰਘ, ਰਵੀ ਕੁਮਾਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਨਵਜੀਤ ਕੌਰ ਤੇ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕੈਲੀਫੋਰਨੀਆ ਸਕੂਲ ਖੁਖਰਾਣਾ ਵਿਖੇ ਵਿਸ਼ੇਸ਼ ਅਧਿਆਪਕ ਸੈਸ਼ਨ ਕਰਵਾਇਆ ਅਗਲੀ ਖ਼ਬਰ ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ
Ad Position 24