ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਵਾਟਰ ਪਾਰਕ ਦਾ ਦੌਰਾ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਅੰਜੂ ਜਿੰਦਲ, ਸਾਰੇ ਅਧਿਆਪਕ ਅਤੇ ਵਿਦਿਆਰਥੀ ਵੀ ਮੌਜੂਦ ਸਨ | ਬੱਚਿਆਂ ਨੇ ਵਾਟਰ ਪਾਰਕ ਵਿਚ ਬਹੁਤ ਮਸਤੀ ਕੀਤੀ | ਬੱਚਿਆਂ ਨੂੰ ਦੁਪਹਿਰ ਦਾ ਖਾਣਾ ਵੀ ਦਿੱਤਾ ਗਿਆ | ਉਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੇ ਝੂਲਿਆਂ ਦਾ ਅਨੰਦ ਮਾਣਿਆ | ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਹੈ, ਇਹ ਬੱਚਿਆਂ ਦੀ ਖ਼ੁਸ਼ੀ, ਮਾਨਸਿਕ ਸ਼ਾਂਤੀ ਅਤੇ ਉਨ੍ਹਾਂ ਦੇ ਵਿਕਾਸ ਨਾਲ ਵੀ ਜੁੜਿਆ ਹੋਇਆ ਹੈ | ਅਧਿਆਪਕਾਂ ਅਤੇ ਸਟਾਫ਼ ਦੀ ਧਿਆਨ ਨਾਲ ਨਿਗਰਾਨੀ ਹੇਠ ਇਹ ਯਾਤਰਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸਫਲ ਰਹੀ | ਸਕੂਲ ਪ੍ਰਸ਼ਾਸਨ ਨੇ ਭਵਿੱਖ ਵਿਚ ਵੀ ਅਜਿਹੀਆਂ ਰਚਨਾਤਮਿਕ ਗਤੀਵਿਧੀਆਂ ਦਾ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ |