11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹੇਮਕੁੰਟ ਸਕੂਲ ਵਿਖੇ ਸਮਰ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਕੋਟ ਈਸੇ ਖਾਂ, 2 ਜੂਨ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ 10 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੀ ਸ਼ੁਰੂਆਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਦੀ ਦੇਖ ਰੇਖ ਹੇਠ ਹੋਈ | ਕੁਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ | ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਸਮਰ ਕੈਂਪ ਵਿਚ ਭਾਗ ਲੈ ਰਹੇ ਹਨ | ਵਿਦਿਆਰਥੀਆਂ ਨੇ ਬਾਸਕਟਬਾਲ, ਨੈੱਟਬਾਲ, ਸਾਫਟਵਾਲ, ਬੈਡਮਿੰਟਨ, ਕਿ੍ਕਟ, ਟੇਬਲ ਟੈਨਿਸ, ਚੈੱਸ, ਹਾਕੀ, ਕਰਾਟੇ ਅਤੇ ਐਥਲੈਟਿਕਸ ਆਦਿ ਖੇਡਾਂ ਵਿਚ ਭਾਗ ਲਿਆ | ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਖੇਡ ਦੇ ਮੈਦਾਨ ਵਿਚ ਖੇਡ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦੇ ਹੋਏ ਖੇਡਦੇ ਸਮੇਂ ਵੱਧ ਤੋਂ ਵੱਧ ਪਾਣੀ ਪੀਣ ਲਈ ਕਿਹਾ ਅਤੇ ਵਿਦਿਆਰਥੀਆਂ ਨੂੰ ਆਪਣੇ ਖਾਣੇ ਵਿਚ ਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ | ਫਾਸਟ ਫੂਡ ਨੂੰ ਛੱਡ ਕੇ ਸੰਤੁਲਿਤ ਖ਼ੁਰਾਕ ਲੈ ਕੇ ਅਸੀਂ ਸਿਹਤਮੰਦ ਰਹਿ ਸਕਦੇ ਹਾਂ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡ ਮੁਕਾਬਲਿਆਂ ਅਤੇ ਸਮਰ ਕੈਂਪ ਵਿਚ ਸਰਗਰਮ ਰਹਿਣ ਲਈ ਪ੍ਰੇਰਿਆ | ਇਸ ਕੈਂਪ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਲਈ ਠੰਢੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ | ਸਕੂਲ ਦੇ ਤਜਰਬੇਕਾਰ ਕੋਚ ਮੈਡਮ ਪ੍ਰਕਿ੍ਤੀ, ਜਗਵਿੰਦਰ ਸਿੰਘ, ਸੁਰਿੰਦਰ ਸਿੰਘ, ਮਹੇਸ਼ ਕੁਮਾਰ, ਹਰਸ਼ਦੀਪ ਸਿੰਘ, ਜਿੰਦਰਪਾਲ ਸਿੰਘ, ਵੀਰਪਾਲ ਕੌਰ, ਮਨਵੀਰ ਸਿੰਘ ਅਤੇ ਚੰਦਨ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਖਿਡਾਰੀਆਂ ਨੂੰ ਖੇਡਣ ਦੀ ਤਕਨੀਕ ਸਿੱਖਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਬਾਘਾ ਪੁਰਾਣਾ ਵਲੋਂ ਮਾ: ਬਿੱਕਰ ਸਿੰਘ ਭਲੂਰ ਨੂੰ ਸਮਾਗਮ ਦੌਰਾਨ ਕੀਤਾ ਸਨਮਾਨਿਤ ਅਗਲੀ ਖ਼ਬਰ ਰਜਿੰਦਰਾ ਸਕੂਲ ਦੇ ਬੱਚਿਆਂ ਨੇ ਵਾਟਰ ਪਾਰਕ ਦਾ ਕੀਤਾ ਦੌਰਾ
Ad Position 24