12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਦਸਮੇਸ਼ ਹਾਈ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-06-2025
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਧਾਰਮਿਕ ਅਧਿਆਪਕ ਹਰਨੀਤ ਕੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਦੱਸਿਆ | ਬੱਚਿਆਂ ਨੇ ਸ਼ਬਦ ਗਾਇਣ, ਕਵੀਸ਼ਰੀ ਪੇਸ਼ ਕੀਤੀ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 1563 ਈ. ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਬੀ ਭਾਨੀ ਜੀ ਦੀ ਕੁੱਖੋਂ ਹੋਇਆ | ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਹਨ | ਆਪ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਕੀਤੀ | ਇਸ ਮੌਕੇ ਸਕੂਲ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਦੀ ਪਾਠ ਕੀਤਾ ਗਿਆ | ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਬੱਚਿਆਂ ਨੂੰ ਗੁਰੂ ਜੀ ਦੇ ਦੱਸੇ ਸੱਚ ਅਤੇ ਧਰਮ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਗੁਰੂ ਜੀ ਦੀ ਸ਼ਹਾਦਤ ਇਕ ਲਾਸਾਨੀ ਸ਼ਹਾਦਤ ਹੈ | ਇਸ ਲਈ ਉਨ੍ਹਾਂ ਨੂੰ ਸ਼ਹੀਦਾਂ ਦੇ ਸਿਰਤਾਜ ਕਿਹਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਪੀ.ਐਮ. ਸ੍ਰੀ ਸਕੂਲ 'ਚ ਵਿਦਿਆਰਥੀਆਂ ਨੂੰ ਦਿੱਤੀ ਤੇਲਗੂ ਭਾਸ਼ਾ ਦੀ ਜਾਣਕਾਰੀ
Ad Position 24