12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਸਮਰ ਕੈਂਪ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 03-06-2025
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਵਿਖੇ ਸਮਰ ਕੈਂਪ ਦਾ ਸ਼ਾਨਦਾਰ ਆਗਾਜ਼ ਹੋਇਆ | ਬੀ.ਬੀ.ਐਸ. ਸੰਸਥਾਵਾਂ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਦੀ ਮੁੱਖ ਸੋਚ ਇਹ ਹੈ ਕਿ ਉਨ੍ਹਾਂ ਦੇ ਸਕੂਲਾਂ ਦੇ ਵਿਦਿਆਰਥੀ ਜ਼ਿੰਦਗੀ ਵਿਚ ਹਰ ਪੱਖੋਂ ਕਾਮਯਾਬ ਹੋਣ ਅਤੇ ਉਨ੍ਹਾਂ ਅੰਦਰ ਛੁਪੀ ਕਲਾ ਨੂੰ ਉਜਾਗਰ ਕੀਤਾ ਜਾਵੇ | ਇਸ ਗੱਲ ਨੂੰ ਮੁੱਖ ਰੱਖਦੇ ਹੋਏ ਚੰਦ ਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵਲੋਂ ਦੱਸਿਆ ਗਿਆ ਕਿ ਇਸ ਸਮਰ ਕੈਂਪ ਵਿਚ ਵਿਦਿਆਰਥੀਆਂ ਦੀਆਂ ਇਨਡੋਰ ਅਤੇ ਆਊਟਡੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਦਿਨ ਦੀ ਸ਼ੁਰੂਆਤ ਯੋਗਾ ਕਲਾਸਾਂ ਤੋਂ ਹੋਵੇਗੀ | ਇਸ ਸਮਰ ਕੈਂਪ ਵਿਚ ਵਿਦਿਆਰਥੀਆਂ ਨੂੰ ਆਰਟ ਐਂਡ ਕਰਾਫ਼ਟ, ਡਰਾਈਵਿੰਗ, ਕੂਕਿੰਗ, ਸਿਲਾਈ ਦੇ ਗੁਰ ਸਿਖਾਏ ਜਾਣਗੇ | ਸ਼ੂਟਿੰਗ ਅਤੇ ਡਾਰਟ ਗੇਮ ਇਸ ਸਮਰ ਕੈਂਪ ਦੇ ਮੁੱਖ ਖਿੱਚ ਦਾ ਕੇਂਦਰ ਹੋਣਗੇ | ਸਮਰ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਵਲੋਂ ਜੰਪਿੰਗ ਬਾਲਜ਼, ਫਿਸ਼ਿੰਗ ਗੇਮ ਦਾ ਅਨੰਦ ਮਾਣਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਰੋਜ਼ ਮਾਈਨ ਟਰੱਸਟ ਵਲੋਂ ਮੁਫ਼ਤ ਕੋਰਸਾਂ ਲਈ ਰਜਿਸਟੇ੍ਰਸ਼ਨ ਸ਼ੁਰੂ-ਸੰਨਿਆਸੀ, ਘੋਲੀਆ ਅਗਲੀ ਖ਼ਬਰ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ
Ad Position 24