ਸਮਾਧ ਭਾਈ, 2 ਜੂਨ (ਜਗਰੂਪ ਸਿੰਘ ਸਰੋਆ)-ਰੋਜ਼ ਮਾਈਨ ਟਰੱਸਟ ਇੰਡੀਆ (ਰਜਿ:) ਵਲੋਂ ਕੋਆਰਡੀਨੇਟਰ ਕਰਮਜੀਤ ਸਿੰਘ ਘੋਲੀਆ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਦੇ ਸਹਿਯੋਗ ਨਾਲ ਮੋਗਾ ਜ਼ਿਲੇ੍ਹ ਅਤੇ ਨਾਲ ਦੇ ਵੱਖ-ਵੱਖ ਪਿੰਡਾਂ ਤੇ ਸਕੂਲਾਂ ਵਿਚ ਵਿਦਿਆਰਥੀਆਂ ਲਈ ਟਰੱਸਟ ਵਲੋਂ ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਸਕਾਲਰਸ਼ਿਪ ਸਕੀਮ ਤਹਿਤ ਬਿਲਕੁਲ ਮੁਫ਼ਤ ਹਰ ਤਰ੍ਹਾਂ ਦੇ ਡਿਪਲੋਮਾ, ਕੋਰਸਾਂ, ਡਿਗਰੀਆਂ ਆਦਿ ਦੀ (ਹਰ ਜਾਤੀ ਲਈ) ਪੜ੍ਹਾਈ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਮੇਂ ਗੁਰਸੇਵਕ ਸਿੰਘ ਸੰਨਿਆਸੀ, ਕਰਮਜੀਤ ਸਿੰਘ ਘੋਲੀਆ ਤੇ ਗੁਰਜੀਤ ਕੌਰ ਨੇ ਕਿਹਾ ਕਿ ਲੋੜਵੰਦ ਪਰਿਵਾਰ ਵਿੱਦਿਆ ਨਾਲ ਸਬੰਧਿਤ ਹਰ ਤਰ੍ਹਾਂ ਦੀ ਸਹਾਇਤਾ ਲਈ ਟਰੱਸਟ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਕੋਈ ਵੀ ਉੱਚ ਸਿੱਖਿਆ ਦੀ ਇੱਛਾ ਰੱਖਣ ਵਾਲਾ ਵਿਦਿਆਰਥੀ ਪੜ੍ਹਾਈ ਤੋਂ ਵਾਂਝਾ ਨਾ ਰਹਿ ਸਕੇ |