12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕੈਂਬਰਿਜ ਕਾਨਵੈਂਟ ਸਕੂਲ 'ਚ ਮੈਡੀਕਲ ਵਿਦਿਆਰਥੀਆਂ ਲਈ ਸੈਮੀਨਾਰ ਭਲਕੇ <br/>

Ad Position 21
No active advertisement
ਅਜੀਤ ਡੈਸਕ 03-06-2025
ਕੋਟ ਈਸੇ ਖਾਂ, 2 ਜੂਨ (ਨਿਰਮਲ ਸਿੰਘ ਕਾਲੜਾ)- ਮੈਡੀਕਲ ਖੇਤਰ 'ਚ ਭਵਿੱਖ ਬਣਾਉਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਇਕ ਖ਼ਾਸ ਅਤੇ ਨਵੇਂ ਕਿਸਮ ਦਾ ਸੈਮੀਨਾਰ ਮੋਗਾ ਜ਼ਿਲੇ੍ਹ ਵਿਚ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ | ਇਹ ਵਿਸ਼ੇਸ਼ ਸੈਮੀਨਾਰ ਕੈਂਬਰਿਜ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ (ਮੋਗਾ) ਵਿਖੇ 4 ਜੂਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਇਆ ਜਾਵੇਗਾ | ਉਕਤ ਜਾਣਕਾਰੀ ਸਕੂਲ ਦੇ ਚੇਅਰਮੈਨ ਮਨਦੀਪ ਮਾਲੜਾ ਨੇ ਦਿੱਤੀ | ਇਹ ਸੈਮੀਨਾਰ ਮੈਡੀਕਲ ਵਿਦਿਆਰਥੀਆਂ ਲਈ ਮਾਰਗ ਦਰਸ਼ਨ ਸਾਬਤ ਹੋਏਗਾ | ਇਸ ਸੈਮੀਨਾਰ ਵਿਚ ਮੋਗਾ ਅਤੇ ਆਲੇ ਦੁਆਲੇ ਦੇ ਇਲਾਕੇ ਤੋਂ ਦਰਜਨਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਭਾਗ ਲੈਣ ਦੀ ਉਮੀਦ ਹੈ | ਯੋਗ ਕਾਉਸਲਰਾਂ ਦੁਆਰਾ ਦਿੱਤੀ ਜਾਣ ਵਾਲੀ ਕਾਉਂਸਲਿੰਗ ਤਹਿਤ ਇਹ ਸੈਮੀਨਾਰ ਮੈਡੀਕਲ ਦੇ ਵਿਦਿਆਰਥੀਆਂ ਨੂੰ ਆਪਣਾ ਸੁਪਨਾ ਸਾਕਾਰ ਕਰਨ ਵਿਚ ਮਦਦ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਬਲੌਜ਼ਮਜ਼ ਦੇ ਵਿਦਿਆਰਥੀਆਂ ਨੇ ਹਰਿਆਣਵੀ ਫ਼ਿਲਮ ਦੇਖੀ ਅਗਲੀ ਖ਼ਬਰ ਬਾਬਾ ਖੇਤਰਪਾਲ ਦੇ ਮੰਦਰ ਦਾ ਹੋਇਆ ਨਿਰਮਾਣ
Ad Position 24