ਧਰਮਕੋਟ, 2 ਜੂਨ (ਪਰਮਜੀਤ ਸਿੰਘ)-ਪੰਜਾਬ ਨਰਸਿਜ਼ ਰਜਿਸਟੇ੍ਰਸ਼ਨ ਕੌਸ਼ਲ ਵਲੋਂ ਜੀ.ਐਨ.ਐਮ. ਸਾਲ ਪਹਿਲਾ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਪਹਿਲਾਂ ਦੀ ਤਰ੍ਹਾਂ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦਾ ਨਤੀਜਾ ਬਹੁਤ ਵਧੀਆ ਰਿਹਾ | ਜਿਸ ਵਿਚੋਂ ਅਮਾਨਤਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਨੇ ਮੋਗਾ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ 401 ਨੰਬਰ ਲੈ ਕੇ ਅਤੇ ਗਗਨਦੀਪ ਕੌਰ ਪੁੱਤਰੀ ਕਾਰਜ ਸਿੰਘ ਅਤੇ ਦੀਪਕ ਸ਼ਰਮਾ ਪੁੱਤਰ ਹਰਿੰਦਰ ਸਿੰਘ ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਬਲਤੇਜ ਸਿੰਘ ਗਿੱਲ ਚੇਅਰਮੈਨ, ਸ੍ਰੀਮਤੀ ਇੰਦਰਜੀਤ ਕੌਰ ਜਨਰਲ ਸੈਕਟਰੀ, ਅਮਿਤੋਜ ਸਿੰਘ ਡਾਇਰੈਕਟਰ, ਪਰਮਪਾਲ ਸਿੰਘ ਬੁੱਟਰ ਡਾਇਰੈਕਟਰ, ਦਲਜੀਤ ਕੌਰ ਤੂਰ ਪਿ੍ੰਸੀਪਲ ਵਲੋਂ ਅੱਵਲ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ | ਗੁਰਦਿਆਲ ਸਿੰਘ ਬੁੱਟਰ ਪ੍ਰਧਾਨ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਸ ਸ਼ਾਨਦਾਰ ਨਤੀਜੇ ਦਾ ਕਾਰਨ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ |