ਧਰਮਕੋਟ, 2 ਜੂਨ (ਪਰਮਜੀਤ ਸਿੰਘ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਐਸ.ਐਫ.ਸੀ. ਪਬਲਿਕ ਸਕੂਲ ਵਿਚ ਬੱਚਿਆਂ ਲਈ ਗਰੈਜੂਏਸ਼ਨ ਦਿਵਸ ਮਨਾਇਆ ਗਿਆ | ਨੰਨ੍ਹੇ ਮੁੰਨੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ | ਸਕੂਲ ਦੇ ਸੀ.ਈ.ਓ. ਅਭਿਸ਼ੇਕ ਜਿੰਦਲ ਅਤੇ ਸਕੂਲ ਦੀ ਪਿ੍ੰਸੀਪਲ ਸ਼ੀਨਮ ਜਿੰਦਲ ਵਲੋਂ ਜੋਤੀ ਪ੍ਰਚੰਡ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਨੇ ਬੱਚਿਆਂ ਨੂੰ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਨੰਨੇ੍ਹ ਮੁੰਨੇ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਠੀਕ ਦਿਸ਼ਾ ਵਿਚ ਰਾਹ ਦਰਸ਼ਨ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਸਮਾਰੋਹ ਦੌਰਾਨ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ | ਇਹ ਦਿਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਕ ਯਾਦਗਾਰ ਪਲ ਬਣ ਗਿਆ | ਗਰੈਜੂਏਸ਼ਨ ਸਮਾਰੋਹ ਬੱਚਿਆਂ ਦੇ ਹੌਸਲੇ ਉੱਚੇ ਕਰਨ, ਆਤਮ ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ |