ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਗੋਆ ਰਾਜ ਦਿਵਸ ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ, ਕੋਆਰਡੀਨੇਟਰ ਰਾਜਦੀਪ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਗੋਆ ਰਾਜ ਦਿਵਸ ਪੂਰੇ ਰਾਜ ਵਿਚ ਸਭਿਆਚਾਰਕ ਪ੍ਰੋਗਰਾਮਾਂ, ਸੰਗੀਤ, ਨਾਚ ਅਤੇ ਰਵਾਇਤੀ ਪਕਵਾਨਾਂ ਰਾਹੀਂ ਗੋਆ ਦੀ ਅਮੀਰ ਵਿਰਾਸਤ ਨੂੰ ਮਨਾਉਣ ਲਈ ਮਨਾਇਆ ਜਾਂਦਾ ਹੈ | ਇਸ ਦਿਨ ਲੋਕ ਗੋਆ ਦੀ ਆਜ਼ਾਦੀ ਅਤੇ ਰਾਜ ਦੇ ਦਰਜੇ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦਿੰਦੇ ਹਨ | ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਵੀ ਮੌਜੂਦ ਸਨ |