ਮੋਗਾ, 2 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਮਨਾਉਂਦਿਆਂ ਅਤੇ 1984 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ | ਕਾਲਜ ਦੇ ਵਿਦਿਆਰਥੀਆਂ ਨੇ ਕੁਲਵਿੰਦਰ ਸਿੰਘ ਢਿੱਲੋਂ, ਆਸ਼ਮਦੀਪ ਸਿੰਘ ਅਤੇ ਮਹਿਤਾਬ ਸਿੰਘ ਦੀ ਅਗਵਾਈ ਵਿਚ ਸਵੇਰ ਤੋਂ ਸ਼ਾਮ ਤੱਕ ਰਾਹਗੀਰਾਂ ਦੀ ਠੰਢੇ ਮਿੱਠੇ ਜਲ ਨਾਲ ਸੇਵਾ ਕੀਤੀ | ਕਾਲਜ ਦੀ ਲੋਕਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸੰਜੀਤ ਸਿੰਘ ਸਨੀ ਗਿੱਲ ਸੀਨੀਅਰ ਅਕਾਲੀ ਆਗੂ ਨੇ ਸੇਵਾ ਕਰ ਰਹੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸੇਵਾ ਕੀਤੀ |