ਕਿਸ਼ਨਪੁਰਾ ਕਲਾਂ, 3 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਏ. ਐਸ. ਆਈ. ਗੁਰਬਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਗਿਆ | ਪਿੰਡ ਕਿਸ਼ਨਪੁਰਾ ਕਲਾਂ ਤੋਂ ਕੋਟ ਮੁਹੰਮਦ ਖਾਂ, ਰੋਸ਼ਨਵਾਲਾ, ਨਸੀਰੇਵਾਲਾ ਆਦਿ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਦੱਸਿਆ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕੋਟ ਮੁਹੰਮਦ ਖਾਂ ਦੀ ਦਾਣਾ ਮੰਡੀ ਕੋਲ ਪੁੱਜੀ ਤਾਂ ਉੱਥੇ ਸ਼ੈੱਡ ਹੇਠਾਂ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ | ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਂਅ ਆਕਾਸ਼ਦੀਪ ਸਿੰਘ ਉਰਫ ਆਕਾਸ਼ ਪੁੱਤਰ ਮਹਿੰਦਰ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਤਾਰੇਵਾਲਾ ਜ਼ਿਲ੍ਹਾ ਮੋਗਾ ਦੱਸਿਆ | ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਲੋਂ 37 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ 'ਤੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਇਸ ਮੌਕੇ ਮੁਨਸ਼ੀ ਕੁਲਵੰਤ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |