17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਚੰਨੀ ਦੇ ਬਿਆਨ 'ਤੇ ਭਾਜਪਾ ਜਨਰਲ ਸਕੱਤਰ ਸੰਧੂ ਦਾ ਮੰੂਹ ਤੋੜ ਜਵਾਬ <br/>

Ad Position 21
No active advertisement
ਅਜੀਤ ਡੈਸਕ 04-06-2025
ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਵਲੋਂ ਦੇਸ਼ 'ਚ ਹੋ ਰਹੇ ਹਮਲਿਆਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਜ਼ਿਸ਼ ਕਰਾਰ ਦੇਣ ਵਾਲੇ ਬਿਆਨ ਨੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ | ਚੰਨੀ ਦੇ ਇਸ ਬਿਆਨ ਦਾ ਮੰੂਹ ਤੋੜ ਜਵਾਬ ਦਿੰਦਿਆਂ ਭਾਜਪਾ ਦੇ ਜਨਰਲ ਸਕੱਤਰ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਚੰਨੀ ਪੂਰੀ ਤਰ੍ਹਾਂ ਬੌਖਲਾਹਟ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਉਨ੍ਹਾਂ ਦਾ ਇਹ ਬਿਆਨ ਗੈਰ ਜਿੰਮੇਵਾਰਾਨਾ ਅਤੇ ਅਧਾਰਹੀਣ ਹੈ | ਸੰਧੂ ਨੇ ਕਿਹਾ ਕੋਈ ਵੀ ਸਿਆਸੀ ਪਾਰਟੀ ਖ਼ਾਸ ਕਰਕੇ ਭਾਜਪਾ, ਜੋ ਦੇਸ਼ ਦੀ ਸੁਰੱਖਿਆ ਅਤੇ ਸੰਪ੍ਰਭੂਤਾ ਲਈ ਵਚਨਬੱਧ ਹੈ, ਆਪਣੇ ਨਾਗਰਿਕਾਂ ਨੂੰ ਮਰਵਾਉਣ ਦੀ ਸੋਚ ਵੀ ਨਹੀਂ ਸਕਦੀ | ਉਨ੍ਹਾਂ ਦਾ ਇਹ ਬਿਆਨ ਨਾ ਸਿਰਫ਼ ਸਸਤੀ ਸਿਆਸਤ ਦੀ ਮਿਸਾਲ ਹੈ, ਸਗੋਂ ਸਾਡੇ ਜਵਾਨਾਂ ਅਤੇ ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਵੀ ਹੈ | ਉਨ੍ਹਾਂ ਨੇ ਚੰਨੀ ਨੂੰ ਸਲਾਹ ਦਿੱਤੀ ਕਿ ਉਹ ਅਜਿਹੇ ਬਿਆਨ ਦੇਣ ਤੋ ਗੁਰੇਜ਼ ਕਰਨ | ਚੰਨੀ ਨੇ ਹਾਲ ਹੀ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪਹਿਲਗਾਮ ਅੱਤਵਾਦੀ ਹਮਲੇ ਅਤੇ 2019 ਦੇ ਪੁਲਵਾਮਾ ਹਮਲੇ ਦੇ ਬਾਅਦ ਹੋਈ ਸਰਜੀਕਲ ਸਟ੍ਰਾਈਕ 'ਤੇ ਸਵਾਲ ਉਠਾਏ ਸਨ | ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਅਜਿਹੇ ਹਮਲੇ ਭਾਜਪਾ ਦੀਆਂ ਚੋਣ ਜਿੱਤਣ ਦੀਆਂ ਚਾਲਾਂ ਹਨ | ਇਸ ਬਿਆਨ ਨੂੰ ਲੈ ਕੇ ਭਾਜਪਾ ਨੇਤਾਵਾਂ ਨੇ ਸਖ਼ਤ ਇਤਰਾਜ਼ ਜਤਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਭਾਅ 'ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਬੀ.ਕੇ.ਯੂ. ਲੱਖੋਵਾਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Ad Position 24