17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਝੋਨੇ ਦੇ ਭਾਅ 'ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਬੀ.ਕੇ.ਯੂ. ਲੱਖੋਵਾਲ

Ad Position 21
No active advertisement
ਅਜੀਤ ਡੈਸਕ 04-06-2025
ਬਾਘਾ ਪੁਰਾਣਾ, 3 ਜੂਨ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਗੁਰਦੁਆਰਾ ਮੁਗਲੂ ਪੱਤੀ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਾਘਾ ਪੁਰਾਣਾ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੇ ਭਾਅ 'ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿਰੋਧ ਕਰਦੀ ਹੈ | ਇਸ ਮੌਕੇ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਝੋਨੇ ਦੀ ਫਸਲ ਦਾ ਸਹੀ ਮੁੱਲ ਕਿਸਾਨਾਂ ਨੂੰ ਦਿੱਤਾ ਜਾਵੇ | ਇਸ ਮੌਕੇ ਉਨ੍ਹਾਂ ਸਾਉਣੀ ਦੀ ਫਸਲ ਲਈ ਨਿਰੰਤਰ ਬਿਜਲੀ ਸਪਲਾਈ ਦੀ ਮੰਗ ਕੀਤੀ ਤਾਂ ਜੋ ਝੋਨਾ ਲਗਾਉਣ 'ਚ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ | ਭਗਤ ਸਿੰਘ ਅਤੇ ਜ਼ਿਲ੍ਹਾ ਖਜ਼ਾਨਚੀ ਮੇਜਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਮੇਂ ਪ੍ਰਧਾਨ ਪ੍ਰੀਤਮ ਸਿੰਘ ਨੇ ਕਿਹਾ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਨਵੇਂ ਆਏ ਕਿਸਾਨ ਅਖਤਿਆਰ ਸਿੰਘ ਰੋਡੇ, ਪ੍ਰੇਮਜੀਤ ਸਿੰਘ ਸਮਾਲਸਰ, ਹੰਸਾ ਸਿੰਘ ਸਮਾਲਸਰ ਆਦਿ ਕਿਸਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ 'ਚ ਸ਼ਾਮਿਲ ਕੀਤਾ ਅਤੇ ਇਨ੍ਹਾਂ ਕਿਸਾਨਾਂ ਨੂੰ ਪਿੰਡ ਰੋਡੇ, ਸਮਾਲਸਰ ਆਦਿ ਪਿੰਡਾਂ 'ਚ ਨਵੀਂ ਇਕਾਈ ਬਣਾਉਣ ਦੀ ਅਪੀਲ ਕੀਤੀ ਗਈ ਤੇ ਕਿਹਾ ਕਿ ਉਕਤ ਪਿੰਡਾਂ ਦੇ ਕਿਸਾਨਾਂ ਨੂੰ ਡੀ.ਸੀ ਦਫ਼ਤਰ ਮੋਗਾ ਅਤੇ ਪ੍ਰਸ਼ਾਸਕ ਅਧਿਕਾਰੀਆਂ ਸੰਬੰਧੀ ਕੋਈ ਕੰਮ ਹੁੰਦਾ ਹੈ ਤਾਂ ਉਹ ਮਸਲਾ ਯੂਨੀਅਨ ਦੇ ਧਿਆਨ 'ਚ ਲਿਆਉਣ | ਇਸ ਮੌਕੇ ਮੇਜਰ ਸਿੰਘ ਬਰਾੜ, ਭਗਤ ਸਿੰਘ ਲੰਗੇਆਣਾ, ਗੁਰਚਰਨ ਸਿੰਘ, ਸਤਵੰਤ ਸਿੰਘ, ਪਰਦੱਮਣ ਸਿੰਘ, ਲਾਭ ਸਿੰਘ ਮਾਣੂੰਕੇ, ਮੁਖਤਿਆਰ ਸਿੰਘ ਰੋਡੇ, ਰਣਜੀਤ ਸਿੰਘ, ਮੇਜਰ ਸਿੰਘ ਰਾਜੇਆਣਾ, ਸੁਖਦੇਵ ਸਿੰਘ, ਜਗਜੀਤ ਸਿੰਘ ਸਮਾਧ ਭਾਈ, ਪ੍ਰਧਾਨ ਭੁਪਿੰਦਰ ਸਿੰਘ, ਸਰਵਨ ਸਿੰਘ, ਬਰਮਾ ਸਿੰਘ ਫੌਜੀ, ਛਿੰਦਰ ਸਿੰਘ, ਸੰਤ ਸਿੰਘ, ਜਲੌਰ ਸਿੰਘ, ਇਕਬਾਲ ਸਿੰਘ, ਬਲਜੀਤ ਸਿੰਘ, ਦਰਸ਼ਨ ਸਿੰਘ,ਜਗਦੀਸ਼ ਸਿੰਘ, ਸੰਤ ਸਿੰਘ, ਮੰਦਰ ਸਿੰਘ, ਮੱਖਣ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ ਆਦਿ ਯੂਨੀਅਨ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਸ਼ਹਿਰ ਦੇ ਵਾਰਡ ਨੰਬਰ 27 ਦੇ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਅਗਲੀ ਖ਼ਬਰ ਚੰਨੀ ਦੇ ਬਿਆਨ 'ਤੇ ਭਾਜਪਾ ਜਨਰਲ ਸਕੱਤਰ ਸੰਧੂ ਦਾ ਮੰੂਹ ਤੋੜ ਜਵਾਬ <br/>
Ad Position 24