ਬਾਘਾ ਪੁਰਾਣਾ, 3 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਫਸਟ ਚੁਆਇਸ ਆਇਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ ਤੋਂ ਇਲਾਵਾ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਭੇਜਣ ਦਾ ਲੰਮਾ ਤਜਰਬਾ ਹਾਸਲ ਹੈ ਜਿਸ ਤਹਿਤ ਰਛਪਾਲ ਕੌਰ ਬਰਾੜ ਅਤੇ ਅਨੰਦ ਸਿੰਘ ਬਰਾੜ ਵਾਸੀ ਸੁਖਾਨੰਦ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਦੱਸਿਆ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਸਟੱਡੀ ਗੈਪ ਅਤੇ ਰਫਿਊਜ਼ਲ ਕੇਸ ਕਾਰਨ ਨਿਰਾਸ਼ ਵਿਦਿਆਰਥੀ ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਰਾਹੀਂ ਆਪਣੇ ਸੁਪਨੇ ਪੂਰੇ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਦੇ ਹਨ |