ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਕ ਦਿਨ ਡੀ. ਸੀ. / ਐਸ. ਐਸ. ਪੀ. ਦੇ ਸੰਗ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਅੱਜ ਉੱਚ ਅਧਿਕਾਰੀਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐਸ.ਐਸ.ਪੀ. ਅਜੇ ਗਾਂਧੀ ਨਾਲ ਇਕ ਦਿਨ ਬਿਤਾਇਆ | ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ, ਅਨੁਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਅਨੁਭਵ ਤੋਂ ਜਾਣੰੂ ਕਰਵਾਇਆ | ਡਿਪਟੀ ਕਮਿਸ਼ਨਰ ਸ੍ਰੀ ਸੇਤੀਆ ਨੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਤੋਂ ਇਲਾਵਾ ਆਪਣੇ ਡਿਪਟੀ ਕਮਿਸ਼ਨਰ ਬਣਨ ਤੱਕ ਦੇ ਸਫ਼ਰ ਅਤੇ ਤਜਰਬੇ ਤੋਂ ਜਾਣੂੰ ਕਰਵਾਇਆ | ਵਿਦਿਆਰਥੀਆਂ ਅਤੇ ਡਿਪਟੀ ਕਮਿਸ਼ਨਰ ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਡਿਪਟੀ ਕਮਿਸ਼ਨਰ ਤੋਂ ਪ੍ਰੇਰਨਾ ਦਾਇਕ ਵਿਚਾਰ ਸੁਣੇ | ਐਸ.ਐਸ.ਪੀ. ਸ੍ਰੀ ਗਾਂਧੀ ਨੇ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆ ਦੀ ਤਿਆਰੀ, ਆਪਣੇ ਕੈਰੀਅਰ ਅਤੇ ਤਜਰਬੇ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਉਹ ਆਪਣੀ ਸਵੈ ਇੱਛਾ ਨਾਲ ਹੀ ਆਪਣੇ ਕੈਰੀਅਰ ਦੀ ਚੋਣ ਕਰਨ | ਇਸ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਲਾਈਨ, ਸਾਈਬਰ ਸੈੱਲ, ਪੁਲਿਸ ਕੰਟਰੋਲ ਰੂਮ, ਸਾਂਝ ਕੇਂਦਰ, ਜ਼ਿਲ੍ਹਾ ਸਿੱਖਿਆ ਦਫ਼ਤਰ, ਰੋਜ਼ਗਾਰ ਬਿਊਰੋ ਮੋਗਾ ਦਾ ਦੌਰਾ ਕਰਵਾ ਕੇ ਹਰ ਇਕ ਸੈੱਲ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ | ਇਸ ਮੌਕੇ 10ਵੀਂ ਕਲਾਸ ਦੇ ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਦੀ ਸੁਹਾਨਾ ਸ਼ਰਮਾ (96.92 ਫੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ ਦੇ ਅਨਮੋਲਦੀਪ ਸਿੰਘ (95.53 ਫੀਸਦੀ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਾਲਾ ਦੀ ਅਰਚਨਾ ਨੇ (94.92 ਫ਼ੀਸਦੀ), 12ਵੀਂ ਜਮਾਤ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਧ ਭਾਈ ਦੀ ਜਸਮੀਨ ਬਾਂਸਲ (97.6 ਫੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਧ ਭਾਈ ਦੀ ਰਾਜਦੀਪ ਕੌਰ (97.6 ਫੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਦੀ ਮੰਨਤਦੀਪ ਮੀਹਾਨ (97.4 ਫੀਸਦੀ) ਨੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਆਪਣੇ ਉਜਲ ਭਵਿੱਖ ਲਈ ਦਿ੍ੜ ਇਰਾਦੇ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਲਈ | ਇ ਮੌਕੇ ਮੌਕੇ ਬੱਚਿਆਂ ਦੇ ਮਾਪੇ ਸਹਾਇਕ ਕਮਿਸ਼ਨਰ ਹਿਤੇਸ਼ਵੀਰ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਸ਼ੀਸ਼ ਕੁਮਾਰ ਸ਼ਰਮਾ, ਸਕੂਲਾਂ ਦੇ ਪਿੰ੍ਰਸੀਪਲ ਤੇ ਅਧਿਆਪਕ ਮੌਜੂਦ ਸਨ |