17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਅਣਪਛਾਤੇ ਨੌਜਵਾਨਾਂ ਨੇ ਸ਼ਰਾਬ ਦਾ ਠੇਕਾ ਲੁੱਟਿਆ

Ad Position 21
No active advertisement
ਅਜੀਤ ਡੈਸਕ 04-06-2025
ਬਾਘਾ ਪੁਰਾਣਾ 3 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਗਿੱਲ ਵਿਖੇ ਅਣਪਛਾਤੇ ਨੌਜਵਾਨਾਂ ਵਲੋਂ ਸ਼ਰਾਬ ਦੇ ਠੇਕੇ ਤੋਂ ਲੁੱਟ ਕਰਨ ਦੀ ਖ਼ਬਰ ਹੈ | ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸਵੇਰ 3 ਮੋਟਰਸਾਈਕਲ ਸਵਾਰ ਨੌਜਵਾਨ ਮਾਰੂ ਹਥਿਆਰ, ਖੰਡੇ-ਕਿਰਪਾਨਾਂ ਵਿਖਾ ਕੇ ਸ਼ਰਾਬ ਦੇ ਕਰਿੰਦੇ ਤੋਂ ਕਰੀਬ 31 ਹਜ਼ਾਰ ਦੀ ਨਕਦੀ ਲੁੱਟ ਕੇ ਲੈ ਗਏ | ਇਸ ਘਟਨਾ ਸੰਬੰਧੀ ਠੇਕੇਦਾਰ ਸੁਖਰਾਜ ਸਿੰਘ ਰਾਜਾ, ਸੁਨੀਲ ਗਰੋਵਰ ਨੇ ਦੱਸਿਆ ਕਿ ਬੀਤੀ ਸਵੇਰੇ ਮਾਣੂੰਕੇ ਗਿੱਲ ਠੇਕੇ 'ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਦਾਖਲ ਹੋ ਕੇ ਕਰਿੰਦੇ ਅਸ਼ੀਸ਼ਪਾਲ ਨੂੰ ਬੰਨ੍ਹ ਕੇ ਠੇਕੇ ਵਿਚ ਪਈ ਕਰੀਬ 31 ਹਜ਼ਾਰ ਦੀ ਨਕਦੀ ਲੁੱਟ ਲਈ ਤੇ ਫਰਾਰ ਹੋ ਗਏ | ਇਸ ਸੰਬੰਧ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਡੀ. ਵਰਲਡ ਸਕੂਲ 'ਚ ਸਾਇੰਸ ਮੇਲਾ ਲਗਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ
Ad Position 24