17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਹਿਲਾ ਕਮਿਸ਼ਨ ਵਲੋਂ ਐਸ.ਐਸ.ਪੀ. ਦਫ਼ਤਰ ਮੋਗਾ ਵਿਖੇ ਲੱਗੇਗਾ ਖੁੱਲ੍ਹਾ ਦਰਬਾਰ

Ad Position 21
No active advertisement
ਅਜੀਤ ਡੈਸਕ 04-06-2025
ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਮਿਤੀ 5 ਜੂਨ, 2025 ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਦਫ਼ਤਰ ਸੀਨੀਅਰ ਪੁਲਿਸ ਕਪਤਾਨ ਮੋਗਾ ਵਿਖੇ ਇਕ ਖੁੱਲ੍ਹਾ ਦਰਬਾਰ/ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਸ ਖੁੱਲ੍ਹੇ ਦਰਬਾਰ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ | ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਉਣ ਲਈ ਉਚ ਅਧਿਕਾਰੀ ਮੌਜੂਦ ਰਹਿਣਗੇ | ਇਸ ਬਾਰੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ | ਇਹ ਖੁੱਲ੍ਹਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ ਦਿਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ | ਉਨ੍ਹਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਇਸ ਖੁੱਲ੍ਹੇ ਦਰਬਾਰ/ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਹਾ ਲਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਸਮਰ ਕੈਂਪ ਦਾ ਆਯੋਜਨ ਅਗਲੀ ਖ਼ਬਰ ਐਸ.ਐਮ.ਡੀ. ਵਰਲਡ ਸਕੂਲ 'ਚ ਸਾਇੰਸ ਮੇਲਾ ਲਗਾਇਆ
Ad Position 24