17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਾਂਝ ਕੇਂਦਰ ਨੇ ਸਰਕਾਰੀ ਸਕੂਲ ਬੱਧਨੀ ਖੁਰਦ ਵਿਖੇ ਲਗਾਇਆ ਸੈਮੀਨਾਰ

Ad Position 21
No active advertisement
ਅਜੀਤ ਡੈਸਕ 04-06-2025
ਬੱਧਨੀ ਕਲਾਂ, 3 ਜੂਨ (ਸੰਜੀਵ ਕੋਛੜ)-ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ, ਅਜੇ ਗਾਂਧੀ ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸਨਦੀਪ ਸਿੰਘ ਮੰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਮੇਲ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮੋਗਾ ਅਤੇ ਗੁਰਮੇਲ ਸਿੰਘ ਇੰਚਾਰਜ ਸ.ਡ. ਸਾਂਝ ਕੇਂਦਰ ਨਿਹਾਲ ਸਿੰਘ ਵਾਲਾ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੱਧਨੀ ਖੁਰਦ ਵਿਖੇ ਸੈਮੀਨਾਰ ਲਗਾਇਆ ਗਿਆ | ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਵਲੋਂ ਜਾਰੀ ਸੇਫ ਪੰਜਾਬ ਐਪ ਹੈਲਪ ਲਾਈਨ ਨੰਬਰ 97791-00200 ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਜੋ ਇਸ ਨੰਬਰ 'ਤੇ ਨਸ਼ਾ ਵੇਚਣ ਵਾਲੇ ਬਾਰੇ ਜਾਣਕਾਰੀ ਦੇਵੇਗਾ ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਇਸ ਤੋਂ ਇਲਾਵਾ ਸੋਸ਼ਲ ਮੀਡੀਆ ਅਤੇ ਸਾਈਬਰ ਕ੍ਰਾਈਮ ਬਾਰੇ ਵੀ ਅਹਿਮ ਜਾਣਕਾਰੀ ਦਿੰਦਿਆਂ ਹੈਲਪ ਲਾਈਨ ਨੰਬਰ 1930 ਬਾਰੇ ਦੱਸਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ 'ਚ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਸਮਰ ਕੈਂਪ ਦਾ ਆਯੋਜਨ
Ad Position 24