17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵਿਸ਼ਵ ਵਾਤਾਵਰਨ ਦਿਵਸ ਮੌਕੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਡੀ.ਈ.ਓ. ਅਸ਼ੀਸ਼ ਕੁਮਾਰ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 04-06-2025
ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਮਿਨਿਸਟਰੀ ਆਫ਼ ਇਨਵਾਇਰਨਮੈਂਟ, ਫਾਰਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਅਧੀਨ ਰਾਜ ਵਿੱਦਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਮਿਸ਼ਨ ਲਾਈਫ਼ ਦੇ ਥੀਮ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਦੇ ਥੀਮ ਵਿਸ਼ਵ ਪੱਧਰ 'ਤੇ ਪਲਾਸਟਿਕ ਦਾ ਖ਼ਾਤਮਾ ਅਧੀਨ ਮੋਗਾ ਜ਼ਿਲੇ੍ਹ ਦੇ ਸਾਰੇ ਸਕੂਲਾਂ ਦੇ ਈਕੋ ਕਲੱਬਾਂ ਵਲੋਂ ਮਿਤੀ: 5 ਜੂਨ 2025 ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ | ਡੀ.ਈ.ਓ. ਸੈਕੰਡਰੀ ਸਿੱਖਿਆ ਮੋਗਾ ਵਲੋਂ ਇਸ ਦਿਨ ਸਕੂਲ ਸਿੱਖਿਆ ਵਿਭਾਗ ਦੇ ਹਰੇਕ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਿਸ਼ਵ ਵਾਤਾਵਰਨ ਦਿਵਸ ਉੱਪਰ ਸਕੂਲ ਨਿਊਟ੍ਰੀਸ਼ਨ ਗਾਰਡਨ ਵਿਚ ਅਤੇ ਆਪਣੇ ਆਲੇ ਦੁਆਲੇ ਛਾਂ ਵਾਲੇ, ਫਲਾਂ ਵਾਲੇ ਬੂਟੇ ਅਤੇ ਪੁਰਾਤਨ ਮੈਡੀਸਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਡਿਪਟੀ ਡੀ.ਈ.ਓ. ਸੈਕੰਡਰੀ ਸਿੱਖਿਆ ਮੋਗਾ ਗੁਰਦਿਆਲ ਸਿੰਘ ਮਠਾੜੂ ਵਲੋਂ ਪਿਛਲੇ ਸਾਲ ਚਲਾਈ ਗਈ ਏਕ ਪੇੜ ਮਾਂ ਕੇ ਨਾਮ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਇਸ ਸਾਲ 15000 ਤੋਂ ਵੱਧ ਪਲਾਂਟੇਸ਼ਨ ਡਰਾਈਵ ਚਲਾਉਣ ਦੇ ਉਦੇਸ਼ ਨਾਲ ਸਕੂਲਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਮੁੱਚੇ ਈਕੋ ਕਲੱਬਾਂ ਵਾਤਾਵਰਨ ਸੰਭਾਲਣ ਲਈ ਬੂਟੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਨੂੰ ਸੰਭਾਲਣ ਦੀ ਵੀ ਆਪਣੀ ਨੈਤਿਕ ਜ਼ਿੰਮੇਵਾਰੀ ਚੁੱਕਣ | ਵਾਤਾਵਰਨ ਸਿੱਖਿਆ ਪ੍ਰੋਗਰਾਮ ਦੀ ਮੋਗਾ ਟੀਮ ਡਾ. ਦੀਪਕ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ, ਪਲਵਿੰਦਰ ਸਿੰਘ, ਜਤਿੰਦਰ, ਰਾਹੁਲ ਗੋਇਲ, ਸੁਖਜਿੰਦਰ, ਰੁਪਿੰਦਰਜੀਤ ਕੌਰ ਬਲਾਕ ਕੋਆਰਡੀਨੇਟਰ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੌਦੇ ਲਗਾਉਣ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਜਗਤਾਰ ਸਿੰਘ ਸੈਦੋਕੇ ਦਾ ਵਿਦਾਇਗੀ ਸਮਾਰੋਹ ਅਗਲੀ ਖ਼ਬਰ ਬਲੌਜਮਜ਼ ਵਿਖੇ ਸਮਰ ਕੈਂਪ ਦੌਰਾਨ ਹਰਿਆਣੇ ਦੇ ਨਕਸ਼ੇ ਦੀ ਜਾਣਕਾਰੀ ਕੀਤੀ ਸਾਂਝੀ
Ad Position 24