23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕਿਰਤੀ ਕਿਸਾਨ ਯੂਨੀਅਨ ਬਠਿੰਡਾ ਧਰਨੇ 'ਚ ਕਰੇਗੀ ਸ਼ਮੂਲੀਅਤ- ਰਾਜੇਆਣਾ <br/>

Ad Position 21
No active advertisement
ਅਜੀਤ ਡੈਸਕ 05-06-2025
ਨੱਥੂਵਾਲਾ ਗਰਬੀ, 4 ਜੂਨ (ਨਵਦੀਪ ਸਿੰਘ)-ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਅੱਜ ਨਰਿੰਦਰਦੀਪ ਸਿੰਘ ਨੂੰ ਇਨਸਾਫ ਦਿਵਾਉਣ ਲਈ ਐਸ.ਐਸ.ਪੀ. ਦਫ਼ਤਰ ਬਠਿੰਡਾ ਵਿਖੇ ਲੱਗਣ ਵਾਲੇ ਜ਼ਬਰ ਵਿਰੋਧੀ ਧਰਨੇ ਵਿਚ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ ਦੀ ਅਗਵਾਈ ਹੇਠ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਲੰਗੇਆਣਾ, ਛੋਟਾ ਘਰ ਤੋਂ ਵੱਡੀ ਗਿਣਤੀ ਵਿਚ ਜਥਾ ਸ਼ਮੂਲੀਅਤ ਕਰਨ ਲਈ ਜਾਵੇਗਾ | ਇਸ ਸਬੰਧੀ ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਪੈੱ੍ਰਸ ਨੋਟ ਜਾਰੀ ਕੀਤਾ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਈਲਟਸ ਅਧਿਆਪਕ ਨਰਿੰਦਰਦੀਪ ਸਿੰਘ ਨੂੰ ਸੀ.ਏ. ਸਟਾਫ਼-2 ਬਠਿੰਡਾ ਨੇ ਗ਼ਲਤ ਤਰੀਕੇ ਨਾਲ ਗਿ੍ਫ਼ਤਾਰ ਕਰ ਲਿਆ ਸੀ, ਜਿਸ ਦੀ ਸੀ.ਏ. ਸਟਾਫ਼ ਵਿਚ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਗੁਪਤ ਅੰਗਾਂ ਉੱਪਰ ਕਰੰਟ ਲਗਾਇਆ ਗਿਆ, ਤੇ ਅੰਤਾਂ ਦੇ ਤਸੀਹੇ ਦਿੱਤੇ ਗਏ | ਨਰਿੰਦਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦਿਆਂ ਆਖਿਆ ਕਿ ਸੀ.ਆਈ.ਏ. ਸਟਾਫ਼-2 ਬਠਿੰਡਾ ਦੇ ਇੰਚਾਰਜ ਨੇ ਨਰਿੰਦਰਦੀਪ ਸਿੰਘ ਨੂੰ ਕਤਲ ਕਰ ਦਿੱਤਾ ਹੈ | ਨਰਿੰਦਰਦੀਪ ਹਿਰਾਸਤੀ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਜੋ 5 ਜੂਨ ਦਿਨ ਵੀਰਵਾਰ ਨੂੰ ਐਸ.ਐਸ.ਪੀ. ਦਫ਼ਤਰ ਬਠਿੰਡਾ ਵਿਖੇ ਜ਼ਬਰ ਵਿਰੋਧੀ ਧਰਨਾ ਲਗਾਇਆ ਜਾ ਰਿਹਾ ਹੈ, ਉਸ ਵਿਚ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਵੱਡੀ ਗਿਣਤੀ ਵਿਚ ਕਿਸਾਨਾਂ, ਔਰਤਾਂ ਤੇ ਨੌਜਵਾਨਾਂ ਦਾ ਜਥਾ ਸ਼ਮੂਲੀਅਤ ਕਰਨ ਲਈ ਬਠਿੰਡਾ ਜਾਵੇਗਾ | ਜਿਸ ਵਿਚ ਜ਼ਿਲ੍ਹਾ ਸਕੱਤਰ ਤੇ ਸੂਬਾ ਆਗੂ ਚਮਕੌਰ ਸਿੰਘ ਰੋਡੇ ਖ਼ੁਰਦ, ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਬਲਾਕ ਸਕੱਤਰ ਬਲਜੀਤ ਸਿੰਘ ਲੰਡੇ, ਮੀਤ ਪ੍ਰਧਾਨ ਮੋਹਲ਼ਾ ਸਿੰਘ ਰੋਡੇ, ਯੂਥ ਆਗੂ ਬਲਕਰਨ ਸਿੰਘ ਵੈਰੋਕੇ ਅਤੇ ਬਲਾਕ ਕਮੇਟੀ ਅਹੁਦੇਦਾਰ ਤੇ ਵਰਕਰ ਹਾਜ਼ਰੀ ਭਰਨਗੇ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਨਸ਼ਿਆਂ ਵਿਰੁੱਧ ਯੁੱਧ ਮਹਿਜ਼ ਇਕ ਡਰਾਮਾ ਹੈ- ਰਾਜਾ ਵੜਿੰਗ
Ad Position 24