ਕਿਸ਼ਨਪੁਰਾ ਕਲਾਂ, 4 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਏ.ਐਸ.ਆਈ. ਗੁਰਬਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ, ਪਿੰਡ ਕਿਸ਼ਨਪੁਰਾ ਕਲਾਂ ਤੋ ਫ਼ਤਿਹਪੁਰ ਕੰਨੀਆਂ, ਕੰਨੀਆਂ ਕਲਾਂ, ਗੱਟੀ ਜੱਟਾਂ ਆਦਿ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਦੱਸਿਆ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕਿਸ਼ਨਪੁਰਾ ਕਲਾਂ ਦੀ ਦਾਣਾ ਮੰਡੀ ਪਾਸ ਪੁੱਜੀ ਉੱਥੇ ਸ਼ੈੱਡ ਹੇਠਾਂ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ, ਕਾਬੂ ਕੀਤੇ ਵਿਅਕਤੀ ਨੇ ਆਪਣੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਮਹਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਗੱਟੀ ਜੱਟਾਂ ਜ਼ਿਲ੍ਹਾ ਮੋਗਾ ਦੱਸਿਆ | ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਜਿਸ ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਇਸ ਮੌਕੇ ਇਕਬਾਲ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |