23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਵਫ਼ਦ ਨਹਿਰ ਵਿਭਾਗ ਦੇ ਐਸ.ਡੀ.ਓ. ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 05-06-2025
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਵਫ਼ਦ ਨਹਿਰ ਵਿਭਾਗ ਦੇ ਐਸ.ਡੀ.ਓ. ਨੂੰ ਪਿੰਡ ਅਖਾੜਾ ਵਿਖੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਨਹਿਰੀ ਵਿਭਾਗ ਦੇ ਐਸ.ਡੀ.ਓ. ਪੁਸ਼ਪਿੰਦਰ ਸਿੰਘ ਨੂੰ ਮਿਲਿਆ | ਇਸ ਦੌਰਾਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਐਸ.ਡੀ.ਓ. ਨਾਲ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ ਅਕਤੂਬਰ ਮਹੀਨੇ ਤੋਂ ਅਬੋਹਰ ਬਰਾਂਚ ਦੀ ਨਹਿਰ ਵਿਚ ਪੂਰੀ ਤਰ੍ਹਾਂ ਪਾਣੀ ਨਹੀਂ ਛੱਡਿਆ ਗਿਆ | ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਅੱਜ ਪੰਜਾਬ ਵਿਚ ਨਹਿਰੀ ਪਾਣੀ ਦੀ ਬਹੁਤ ਜ਼ਰੂਰਤ ਹੈ, ਕਿਉਂਕਿ ਧਰਤੀ ਹੇਠਲਾ ਪਾਣੀ ਦਾ ਪੱਧਰ ਦਿਨੋਂ-ਦਿਨ ਘਟ ਰਿਹਾ ਹੈ | ਇਸ ਲਈ ਨਹਿਰੀ ਪਾਣੀ ਪੂਰਾ ਸਾਲ ਛੱਡਣਾ ਚਾਹੀਦਾ ਹੈ ਤੇ ਝੋਨੇ ਦੀ ਬਿਜਾਈ ਤੋਂ ਦੋ ਮਹੀਨੇ ਪਹਿਲਾਂ ਨਹਿਰਾਂ ਦੀ ਸਫ਼ਾਈ ਕਰਵਾਉਣੀ ਚਾਹੀਦੀ ਹੈ | ਇਸ ਦੌਰਾਨ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ, ਜ਼ਿਲ੍ਹਾ ਆਗੂ ਬੂਟਾ ਸਿੰਘ ਤਖਾਣਵੱਧ, ਜ਼ਿਲ੍ਹਾ ਆਗੂ ਮੋਹਨ ਸਿੰਘ ਡਾਲਾ ਤੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਮੱਲੇਆਣਾ ਨੇ ਆਪਣੇ ਇਲਾਕੇ ਦੀਆਂ ਨਹਿਰੀ ਪਾਣੀ ਨਾਲ ਸੰਬੰਧਿਤ ਮੰਗਾਂ 'ਤੇ ਗੱਲਬਾਤ ਕੀਤੀ ਤੇ ਕਿਹਾ ਕਿ ਸਾਡੇ ਪਿੰਡ ਵਿਚ ਟੁੱਟੇ ਹੋਏ ਨਹਿਰੀ ਖਾਲ ਜ਼ਰੂਰ ਬਣਾਏ ਜਾਣ ਤੇ ਪੂਰੀ ਤਰ੍ਹਾਂ ਖਾਲਾਂ ਦੀ ਮੁਰੰਮਤ ਕਰਵਾਈ ਜਾਵੇ | ਇਸ ਦੌਰਾਨ ਗੱਲਬਾਤ ਕਰਦਿਆਂ ਐਸ.ਡੀ.ਓ. ਪੁਸ਼ਪਿੰਦਰ ਸਿੰਘ ਨੇ ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਅੱਜ ਅਬੋਹਰ ਬਰਾਂਚ ਦੇ ਰਜਵਾਹਿਆਂ 'ਚ ਪਾਣੀ ਛੱਡ ਦਿੱਤਾ ਜਾਵੇਗਾ | ਇਸ ਦੌਰਾਨ ਬਲਾਕ ਆਗੂ ਅਵਤਾਰ ਸਿੰਘ ਡਾਲਾ, ਬਲਾਕ ਆਗੂ ਛਿੰਦਰ ਸਿੰਘ ਮੱਲੇਆਣਾ, ਬਲਾਕ ਆਗੂ ਸੁਖਵੀਰ ਸਿੰਘ ਡਾਲਾ, ਅਕਾਲੀ ਡਾਲਾ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਲੋ ਸ਼ਹੀਦ ਵਿਖੇ ਦਸਮੀ ਦਾ ਦਿਹਾੜਾ ਅੱਜ-ਬਾਬਾ ਜੀਤ ਸਿੰਘ <br/> ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ 'ਚ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
Ad Position 24